ਘਰ 'ਚ ਵੜ ਕੇ ਔਰਤ ਨਾਲ ਲੁੱਟ ਦੇ ਮਾਮਲੇ 'ਚ ਤੇਜ਼ਧਾਰ ਹਥਿਆਰਾਂ ਸਮੇਤ ਪੰਜ ਕਾਬੂ - amritsar crime
🎬 Watch Now: Feature Video
ਅੰਮ੍ਰਿਤਸਰ: ਸ਼ਹਿਰ ਦੇ ਮੰਝ ਸਿੰਘ ਰੋਡ 'ਤੇ ਇੱਕ ਘਰ ਵਿੱਚ ਵੜ ਕੇ ਖਿਡੌਣਾ ਪਿਸਤੌਲ ਦੀ ਨੋਕ 'ਤੇ ਇੱਕ ਔਰਤ ਨੂੰ ਲੁੱਟਣ ਦੇ ਮਾਮਲੇ ਵਿੱਚ ਪੁਲਿਸ ਨੇ ਪੰਜ ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇਨ੍ਹਾਂ ਦੇ ਦੋ ਸਾਥੀ ਅਜੇ ਵੀ ਫ਼ਰਾਰ ਹਨ। ਜਾਂਚ ਅਧਿਕਾਰੀ ਮੰਗਲ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਕੋਲੋਂ ਵਾਰਦਾਤ ਵਿੱਚ ਵਰਤੀ ਖਿਡੌਣਾ ਪਿਸਤੌਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੇ 10 ਤਰੀਕ ਨੂੰ ਇੱਕ ਔਰਤ ਨੂੰ ਬੰਦੀ ਬਣਾ ਕੇ 20 ਹਜ਼ਾਰ ਰੁਪਏ ਅਤੇ ਮੋਬਾਈਲ ਲੁੱਟਿਆ ਸੀ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਕੇ ਕਾਰਵਾਈ ਅਰੰਭ ਦਿੱਤੀ ਹੈ।