ਰਾਏਕੋਟ ਸ਼ਹਿਰ ਤੇ ਪਿੰਡਾਂ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ - ਸਰਕਾਰੀ ਹਦਾਇਤਾਂ ਦੀ ਪਾਲਣਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11615971-535-11615971-1619958880242.jpg)
ਲੁਧਿਆਣਾ: ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਸੂਬਾ ਸਰਕਾਰ ਵੱਲੋਂ ਸ਼ਾਮ ਪੰਜ ਵਜੇ ਤੋਂ ਲੈ ਕੇ ਸੋਮਵਾਰ ਪੰਜ ਵਜੇ ਤੱਕ ਲਗਾਏ ਗਏ ਲੌਕਡਾਊਨ ਦੇ ਮੱਦੇਨਜ਼ਰ ਰਾਏਕੋਟ ਪੁਲਿਸ ਵੱਲੋਂ ਡੀਐਸਪੀ ਸੁਖਨਾਜ ਸਿੰਘ ਦੀ ਅਗਵਾਈ ਵਿੱਚ ਰਾਏਕੋਟ ਸ਼ਹਿਰ ਅਤੇ ਪਿੰਡਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ਦੌਰਾਨ ਲੋਕਾਂ ਨੂੰ ਲੌਕਡਾਊਨ ਦੇ ਦੌਰਾਨ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਅਨਾਊਂਸਮੈਂਟ ਕਰਕੇ ਲੋਕਾਂ ਨੂੰ ਲੋਕਾਂ ਨੂੰ ਲੌਕਡਾਊਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਜਾਣਕਾਰੀ ਦਿੰਦਿਆਂ ਡੀ ਐੱਸ ਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਕੋਵਿਡ-19 ਦੀ ਮਹਾਂਮਾਰੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਲੈ ਕੇ ਸੋਮਵਾਰ 5 ਵਜੇ ਤੱਕ ਮੁਕੰਮਲ ਲਾਕਡਾਊਨ ਲਗਾਇਆ ਗਿਆ।