ਨਿਗਮ ਚੋਂਣ ਦੇ ਮੱਦੇ ਨਜ਼ਰ ਅੰਮ੍ਰਿਤਸਰ 'ਚ ਪੁਲਿਸ ਵੱਲੋਂ ਫਲੈਗ ਮਾਰਚ - Elections on February 14
🎬 Watch Now: Feature Video
ਅੰਮ੍ਰਿਤਸਰ: 14 ਫਰਵਰੀ ਨੂੰ ਹੋ ਰਹੀਆਂ ਚੋਣਾਂ ਵਿੱਚ ਅਮਨ ਸ਼ਾਂਤੀ ਤੇ ਕਾਨੂੰਨ ਕਾਇਮ ਰੱਖਣ ਲਈ SSP ਅੰਮ੍ਰਿਤਸਰ (ਦਿਹਾਤੀ) ਦੀਆਂ ਹਦਾਇਤਾਂ 'ਤੇ ਨਗਰ ਪੰਚਾਇਤ ਰਈਆ ਵਿੱਚ ਪੁਲਿਸ ਫਲੈਗ ਮਾਰਚ ਕੱਢਿਆ। ਇਸ ਮੌਕੇ ਸਰਿੰਦਰਪਾਲ ਧੋਗੜੀ ਡੀ.ਐਸ.ਪੀ ਬਾਬਾ ਬਕਾਲਾ ਸਾਹਿਬ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਫੋਰਸ ਸ਼ਾਮਿਲ ਹੋਈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਏ ਡੀ ਐੱਸ ਪੀ ਬਾਬਾ ਬਕਾਲਾ ਸਾਹਿਬ ਨੇ ਕਿਹਾ ਕਿ ਚੋਣਾਂ ਵਿੱਚ ਕਿਸੇ ਨੂੰ ਗੜਬੜ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ।ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਨਿਡਰ ਹੋ ਕੇ ਤੇ ਬਿਨਾਂ ਲਾਲਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ।