ਜੰਡਿਆਲਾ ਗੁਰੂ 'ਚ ਪੁਲਿਸ ਨੇ ਕੱਢਿਆ ਕੀਤਾ ਫ਼ਲੈਗ ਮਾਰਚ - ਨਗਰ ਕੌਂਸਲ ਚੋਣਾਂ
🎬 Watch Now: Feature Video
ਅੰਮ੍ਰਿਤਸਰ: ਅੱਜ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਉਮੀਦਵਾਰਾਂ ਨਾਲ ਤਰਨਤਾਰਨ ਦੇ ਭਿੱਖੀਵਿੰਡ ਵਿਖੇ ਖੂਨੀ ਝੜਪ ਹੋਈ। ਇਸਤੋਂ ਇਲਾਵਾ "ਆਪ" ਵਰਕਰਾਂ ਵੱਲੋਂ ਕਾਂਗਰਸੀਆਂ 'ਤੇ ਨਾਮਜ਼ਦਗੀ ਪੱਤਰ ਖੋਹਣ ਦੇ ਦੋਸ਼ ਲਾਏ ਗਏ। ਇਨ੍ਹਾਂ ਹਲਾਤਾਂ ਨੂੰ ਵੇਖਦੇ ਹੋਏ ਜੰਡਿਆਲਾ ਗੁਰੂ 'ਚ ਅੰਮ੍ਰਿਤਸਰ ਪੁਲਿਸ ਨੇ ਫ਼ਲੈਗ ਮਾਰਚ ਕੱਢਿਆ। ਇਸ ਮੌਕੇ ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਹਿੰਸਕ ਝੜਪਾਂ ਤੋਂ ਬਾਅਦ ਲੋਕਾਂ 'ਚ ਡਰ ਤੇ ਦਹਿਸ਼ਤ ਫੈਲ ਗਈ ਹੈ। ਉਨ੍ਹਾਂ ਦੱਸਿਆ ਇਸ ਫ਼ਲੈਗ ਮਾਰਚ ਰਾਹੀਂ ਪੁਲਿਸ ਵੱਲੋਂ ਲੋਕਾਂ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਦਾ ਭਰੋਸਾ ਦਿੱਤਾ ਗਿਆ। ਜੰਡਿਆਲਾ ਗੁਰੂ 'ਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਜਾਵੇਗਾ।