ਰੂਪਨਗਰ ਵਿੱਚ ਆਇਆ ਹੜ੍ਹ - ਸਤਲੁਜ ਵਿੱਚ ਪਾਣੀ ਦਾ ਪੱਧਰ ਵਧਿਆ
🎬 Watch Now: Feature Video
ਰੋਪੜ: ਰੂਪਨਗਰ ਦੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ ਜਿਸ ਕਾਰਨ ਜ਼ਿਲ੍ਹੇ ਦੇ ਨੀਵੇਂ ਇਲਾਕਿਆਂ ਵਿੱਚ ਹੜ੍ਹ ਦਾ ਪਾਣੀ ਆ ਗਿਆ ਹੈ। ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਗੱਜਪੁਰ ਬੇਲਾ, ਰੂਪਨਗਰ ਦੇ ਦਰਿਆ ਸਤਲੁਜ ਦੇ ਨਾਲ ਲੱਗਦੇ ਇਲਾਕਿਆਂ ਦੇ ਵਿੱਚ ਪਾਣੀ ਭਰ ਗਿਆ ਹੈ। ਜ਼ਿਲ੍ਹੇ ਵਿੱਚ ਹੜ੍ਹ ਤੋਂ ਬਾਅਦ ਕੀ ਸਥਿਤੀ ਹੈ ਇਹ ਜਾਨਣ ਲਈ ਈਟੀਵੀ ਭਾਰਤ ਦੀ ਰੂਪਨਗਰ ਟੀਮ ਨੇ ਐਸਡੀਐੱਮ ਹਰਜੋਤ ਕੌਰ ਨਾਲ ਖ਼ਾਸ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਸਿਰਸਾ ਦੇ ਪਾਣੀ ਦੇ ਨਾਲ ਕੋਟਬਾਲਾ ਰਣਜੀਤਪੁਰਾ ਅਤੇ ਵੱਖ-ਵੱਖ ਪਿੰਡਾਂ ਵਿੱਚ ਕਾਫ਼ੀ ਪਾਣੀ ਆ ਗਿਆ ਹੈ ਪ੍ਰਸ਼ਾਸਨ ਵੱਲੋਂ ਉੱਥੇ ਬਚਾਅ ਕਾਰਜ ਜਾਰੀ ਹੈ। ਲੋਕਾਂ ਨੂੰ ਪਾਣੀ ਵਿੱਚੋਂ ਬਚਾ ਕੇ ਗੁਰਦੁਆਰਿਆਂ ਅਤੇ ਹੋਰ ਸੁਰੱਖਿਅਤ ਥਾਵਾਂ 'ਤੇ ਲਿਜਾਇਆ ਜਾ ਰਿਹਾ ਹੈ।