ਬਾਬਾ ਸਾਹਿਬ ਦੀ ਪ੍ਰਤਿਮਾ ਨੂੰ ਓਮ ਪ੍ਰਕਾਸ਼ ਸੋਨੀ ਨੇ ਅਰਪਿਤ ਕੀਤੇ ਸ਼ਰਧਾ ਦੇ ਫੁੱਲ - ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ
🎬 Watch Now: Feature Video
ਅੰਮ੍ਰਿਤਸਰ: ਬਾਬਾ ਸਾਹਿਬ ਡਾ ਬੀ.ਆਰ ਅੰਬੇਡਕਰ ਸਾਹਿਬ ਦੀ 130 ਵੀ ਜਯੰਤੀ ਮੌਕੇ ਅੱਜ ਅੰਮ੍ਰਿਤਸਰ ਵਿਖੇ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੇ ਡਾ. ਭੀਮ ਰਾਓ ਅੰਬੇਡਕਰ ਸਾਹਿਬ ਦੀ ਪ੍ਰਤਿਮਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਪੰਜਾਬ ਦੇ ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਉਚੇਚੇ ਤੌਰ ਉੱਤੇ ਡਾ. ਭੀਮ ਰਾਓ ਅੰਬੇਡਕਰ ਸਾਹਿਬ ਦੀ ਪ੍ਰਤਿਮਾ ਨੂੰ ਨਮਨ ਕਰ ਫੁੱਲ ਅਰਪਿਤ ਕੀਤੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵਰਗੀ ਮਹਾਨ ਸਖਸ਼ੀਅਤ ਨੇ ਸਾਡੇ ਦੇਸ਼ ਨੂੰ ਸੰਵਿਧਾਨ ਦੇ ਰੂਪ ਵਿੱਚ ਜੋ ਦੇਣ ਹੈ ਉਸ ਨੂੰ ਭੁਲਾਇਆ ਨਹੀਂ ਜਾ ਸਕਦਾ ਅਤੇ ਅੱਜ ਦੇ ਹਰ ਵਰਗ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਬਾਬਾ ਸਾਹਿਬ ਦੇ ਆਦਰਸ਼ਾਂ ਉੱਤੇ ਚਲਦਿਆਂ ਆਪਣੇ ਦੇਸ਼ ਸੰਵਿਧਾਨ ਅਤੇ ਸਮਾਜ ਦੀ ਰੱਖਿਆ ਕਰਨ।