thumbnail

By

Published : Mar 23, 2021, 10:44 PM IST

ETV Bharat / Videos

ਸਰਹਿੰਦ ਵਿਖੇ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਕੀਤੇ ਗਏ ਸ਼ਰਧਾ ਦੇ ਫੁੱਲ ਭੇਂਟ

ਫਤਿਹਗੜ੍ਹ ਸਾਹਿਬ: ਸ਼ਹੀਦ ਭਗਤ ਸਿੰਘ, ਰਾਜ ਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਅੱਜ ਪੰਜਾਬ ਭਰ ਵਿੱਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਗਿਆ। ਇਸ ਤਰਾਂ ਹੀ ਮਾਰਕਿਟ ਕਮੇਟੀ ਸਰਹਿੰਦ ਵਿਖੇ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ, ਚੇਅਰਮੈਨ ਗੁਲਸ਼ਨ ਰਾਏ ਬੌਬੀ ਵੱਲੋਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ, ਜਿਨ੍ਹਾਂ ਤੋਂ ਆਉਣ ਵਾਲੀਆਂ ਪੀੜੀਆਂ ਨੂੰ ਸੇਧ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਨੇ ਦੇਸ਼ ਨੂੰ ਅਜ਼ਾਦ ਕਰਾਉਣ 'ਚ ਅਹਿਮ ਭੂਮਿਕਾ ਨਿਭਾਈ ਸੀ, ਜਿਸ ਦੇ ਚਲਦੇ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.