ਸਮਾਜ ਸੇਵੀ ਸੰਸਥਾਂ ਵੱਲੋਂ ਲੋੜਵੰਦਾਂ ਨੂੰ ਦਿੱਤਾ ਜਾ ਰਿਹਾ ਭੋਜਨ - ਸਮਾਜ ਸੇਵੀ ਸੰਸਥਾਵਾਂ
🎬 Watch Now: Feature Video
ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਦੌਰਾਨ ਲੋੜਵੰਦਾਂ ਦੀ ਮਦਦ ਲਈ ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਅੱਗੇ ਆਈਆ ਹਨ।ਅੰਮ੍ਰਿਤਸਰ ਵਿਚ ਜਸਟ ਸੇਵਾ ਸੁਸਾਇਟੀ ਵੱਲੋਂ ਕੋਰੋਨਾ ਕਾਲ ਦੌਰਾਨ ਲੋੜਵੰਦਾਂ ਨੂੰ ਭੋਜਨ ਦਿੱਤਾ ਜਾ ਰਿਹਾ ਹੈ।ਸਮਾਜ ਸੇਵੀ ਸੰਸਥਾ ਵੱਲੋਂ ਪਿੱਛਲੇ ਸਾਲ ਲਾਕਡਾਊਨ ਦੌਰਾਨ ਗਰੀਬ ਲੋਕਾਂ ਨੂੰ ਭੋਜਨ ਦਿੱਤਾ ਗਿਆ ਹੈ।ਇਸ ਮੌਕੇ ਸਮਾਜ ਸੇਵੀ ਨੇ ਕਿਹਾ ਹੈ ਕਿ ਸਾਡੀ ਸੁਸਾਇਟੀ ਵੱਲੋਂ ਲੋੜਵੰਦ ਲੋਕਾਂ ਨੂੰ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ 400 ਲੋਕਾਂ ਨੂੰ ਰੋਜ਼ਾਨਾ ਭੋਜਨ ਦਿੱਤਾ ਜਾ ਰਿਹਾ ਹੈ।ਸਮਾਜ ਸੇਵੀ ਦਾ ਕਹਿਣਾ ਹੈ ਕਿ ਲਾਕਡਾਊਨ ਲੱਗਣ ਨਾਲ ਰਿਕਸ਼ਾ, ਰੇਹੜੀ ਅਤੇ ਦਿਹਾੜੀਦਾਰਾਂ ਦਾ ਰੁਜ਼ਗਾਰ ਖ਼ਤਮ ਹੋ ਗਿਆ ਹੈ ਅਤੇ ਇਸ ਲਈ ਭੋਜਨ ਦਿੱਤਾ ਜਾ ਰਿਹਾ ਹੈ।