ਸੇਵਾ ਸੁਸਾਇਟੀ ਵੱਲੋਂ ਸਰਕਾਰੀ ਹਸਪਤਾਲ 'ਚ ਦਾਖ਼ਲ ਮਰੀਜ਼ਾਂ ਨੂੰ ਵੰਡੀ ਖਾਧ ਸਮੱਗਰੀ - ਫ਼ਗਵਾੜਾ ਨਿਊਜ਼
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-5177110-thumbnail-3x2-jal.jpg)
ਫ਼ਗਵਾੜਾ ਵਿਖੇ ਜਨਤਾ ਸੇਵਾ ਸਮਿਤੀ ਅਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਸ਼ਹਿਰ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਮਰੀਜ਼ਾਂ ਨੂੰ ਖਾਣ ਪੀਣ ਦਾ ਸਮਾਨ ਵੰਡਿਆ ਗਿਆ। ਇਹ ਜਨਤਾ ਸੇਵਾ ਸਮਿਤੀ ਅਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਸਰਬਰ ਗੁਲਾਮ ਸਭਾ ਦੀ ਅਗਵਾਈ 'ਚ ਫ਼ਲ, ਦੁੱਧ ਅਤੇ ਹੋਰਨਾਂ ਖਾਣ ਪੀਣ ਦੀਆਂ ਚੀਜ਼ਾਂ ਵੰਡੀਆਂ ਗਈਆਂ। ਇਸ ਮੌਕੇ ਪੁਲਿਸ ਇੰਸਪੈਕਰਟਰ ਮਨਜੀਤ ਸਿੰਘ ਵਿਸ਼ੇਸ਼ ਤੌਰ 'ਤੇ ਪੁਜੇ ਤੇ ਆਪਣਾ ਯੋਗਦਾਨ ਪਾਇਆ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਚਾਰ ਮੀਡੀਆ ਨਾਲ ਸਾਂਝੇ ਕਰਦੇ ਹੋਏ ਕਿਹਾ ਕਿ ਲੋੜਵੰਦ ਲੋਕਾਂ ਦੀ ਮਦਦ ਕਰਨਾ ਹੀ ਸਭ ਤੋਂ ਵੱਡਾ ਧਰਮ ਹੈ।