ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਨਵੀਂ ਇਕਾਈ ਦਾ ਗਠਨ - ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ
🎬 Watch Now: Feature Video
ਅੰਮ੍ਰਿਤਸਰ: ਗੁਰਦੁਆਰਾ ਅਟਾਰੀ ਸਾਹਿਬ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਨਵੀਂ ਇਕਾਈ ਦਾ ਗਠਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਅਤੇ ਹੋਰ ਕਿਸਾਨ ਆਗੂਆਂ ਨੇ ਅਹਿਮ ਮੀਟਿੰਗ ਦਾ ਆਯੋਜਨ ਕੀਤਾ। ਇਸ ਵਿੱਚ ਸਾਰੇ ਹੀ ਆਲੇ ਦੁਆਲੇ ਦੇ ਪਿੰਡਾਂ ਦੇ ਕਿਸਾਨ ਨੇ ਆਉਣ ਵਾਲੇ 13 ਜਨਵਰੀ ਲੋਹੜੀ ਵਾਲੇ ਦਿਨ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਸੰਬਧੀ ਗਲਬਾਤ ਕਰਦਿਆਂ ਜ਼ਿਲਾ ਪ੍ਰਧਾਨ ਦਵਿੰਦਰ ਸਿੰਘ ਨੇ ਦਸਿਆ ਕਿ ਖੇਤੀ ਬਿੱਲਾਂ ਦੇ ਕਾਲੇ ਕਾਨੂੰਨ ਦੇ ਤਹਿਤ ਕਿਸਾਨ ਸਾਰੇ ਦੇਸ਼ ਭਰ ਵਿੱਚ ਸੰਘਰਸ਼ ਕਰ ਰਹੇ ਹਨ। ਇਸ ਦੇ ਚਲਦੇ 26 ਜਨਵਰੀ ਨੂੰ ਟਰੈਕਟਰ ਰੈਲੀ ਦੀ ਵੀ ਤਿਆਰੀਆਂ ਸੰਪੂਰਨ ਤੌਰ ਤੇ ਕੀਤੀਆ ਜਾ ਰਹੀਆਂ ਹਨ।