ਸਾਬਕਾ ਵਿਧਾਇਕ ਨੇ ਤੈਨਾਤ ਪੁਲਿਸ ਮੁਲਾਜ਼ਮਾਂ ਨੂੰ ਵੰਡੇ ਮਾਸਕ ਤੇ ਸੈਨੇਟਾਈਜ਼ਰ - former MLA distributed masks and sanitizers
🎬 Watch Now: Feature Video
ਬਠਿੰਡਾ: ਕੋਰੋਨਾ ਮਹਾਂਮਾਰੀ ਕਰਕੇ ਪੂਰੇ ਦੇਸ਼ 'ਚ ਲੌਕਡਾਊਨ ਲੱਗਿਆ ਹੋਇਆ ਹੈ। ਇਸ ਤਹਿਤ ਪੁਲਿਸ ਮੁਲਾਜ਼ਮਾਂ ਵੱਲੋਂ ਪੂਰੇ ਸੂਬੇ ਦੇ ਵਿੱਚ ਨਾਕਾਬੰਦੀ ਕੀਤੀ ਹੋਈ ਹੈ ਤਾਂ ਜੋ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦਿੱਤਾ ਜਾਵੇ। ਇਸ ਦੌਰਾਨ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਕਰਫਿਊ ਦੌਰਾਨ ਤੈਨਾਤ ਪੁਲਿਸ ਮੁਲਾਜ਼ਮਾਂ ਨੂੰ ਮਾਸਕ ਤੇ ਸੈਨੇਟਾਈਜ਼ਰ ਦਿੱਤੇ ਹਨ। ਉਨ੍ਹਾਂ ਨੇ ਤੈਨਾਤ ਪੁਲਿਸ ਮੁਲਾਜ਼ਮਾਂ ਦੀ ਹੌਂਸਲਾ ਅਵਜਾਈ ਕੀਤੀ ਤੇ ਲੋਕਾਂ ਨੂੰ ਅਪੀਲ ਕੀਤੀ ਉਹ ਕਰਫਿਊ ਦੌਰਾਨ ਪੁਲਿਸ ਮੁਲਾਜ਼ਮਾਂ ਦਾ ਸਾਥ ਦੇਣ।