ਪਿੰਡ ਝੋਰੜਾਂ ਵਿਖੇ ਸਾਰਾਗੜੀ ਦੇ ਸ਼ਹੀਦ ਈਸ਼ਰ ਸਿੰਘ ਦੀ ਯਾਦ ‘ਚ ਬਣ ਰਹੇ ਹਸਪਤਾਲ ਦਾ ਰੱਖਿਆ ਗਿਆ ਨੀਂਹ ਪੱਥਰ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
🎬 Watch Now: Feature Video
ਲੁਧਿਆਣਾ: ਰਾਏਕੋਟ ਦੇ ਪਿੰਡ ਝੋਰੜਾ ਵਿਖੇ ਸਿਹਤ ਵਿਭਾਗ ਵੱਲੋਂ ਸਾਰਾਗੜੀ ਦੇ ਸ਼ਹੀਦ ਹੌਲਦਾਰ ਈਸ਼ਰ ਸਿੰਘ ਦੀ ਯਾਦ 'ਚ ਉਸਾਰੇ ਜਾ ਰਹੇ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਐੱਮਪੀ ਡਾ. ਅਮਰ ਸਿੰਘ ਵੱਲੋਂ ਰੱਖਿਆ ਗਿਆ। ਇਸ ਸਮਾਗਮ ਦੀ ਆਰੰਭਤਾ ਮੌਕੇ ਪੁਲਿਸ ਪਾਰਟੀ ਵੱਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਰਾਗੜੀ ਦੀ ਲੜਾਈ ਵਿੱਚ ਹੌਲਦਾਰ ਸ਼ਹੀਦ ਈਸ਼ਰ ਸਿੰਘ ਦੇ ਸਾਥੀਆਂ ਵੱਲੋਂ ਲਾਮਿਸਾਲ ਬਹਾਦਰੀ ਦਾ ਸਬੂਤ ਦਿੱਤਾ ਗਿਆ ਅਤੇ ਦੁਨੀਆ ਵਿੱਚ ਇੱਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਦੀ ਯਾਦ ਵਿੱਚ ਪਿੰਡ ਝੋਰੜਾਂ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ 10 ਬਿਸਤਰਿਆਂ ਵਾਲਾ ਇੱਕ ਹਸਪਤਾਲ ਬਣਾਇਆ ਜਾ ਰਿਹਾ ਹੈ, ਜਿਸ ਨਾਲ ਆਲੇ-ਦੁਆਲੇ ਦੇ ਪਿੰਡਾਂ ਨੂੰ ਕਾਫੀ ਲਾਭ ਪ੍ਰਾਪਤ ਹੋਵੇਗਾ।