ਕਾਲੇ ਚੋਲ਼ੇ ਤੇ ਕਾਲੇ ਮਾਸਕ ਪਾ ਕੇ ਚੌਥਾ ਦਰਜਾ ਕਰਮਚਾਰੀਆਂ ਨੇ ਸਰਕਾਰ ਦੀ ਕੀਤੀ ਮੁਖ਼ਾਲਫ਼ਤ
ਬਠਿੰਡਾ: ਸ਼ਹਿਰ ਵਿੱਚ ਚੌਥਾ ਦਰਜਾ ਅਤੇ ਠੇਕਾ ਮੁਲਾਜ਼ਮਾਂ ਨੇ ਕਾਲੇ ਚੋਲ਼ੇ ਪਾ ਅਤੇ ਕਾਲੇ ਮਾਸਕ ਲਾ ਕੇ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਇਹ ਵਿਰੋਧ ਪ੍ਰਦਰਸ਼ਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਰਿਹਾਇਸ਼ ਤੱਕ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਫ਼ੈਸਲਾ ਦਿੱਤਾ ਸੀ ਕਿ ਇਨ੍ਹਾਂ ਕਰਮਚਾਰੀਆਂ ਨੂੰ ਸੇਵਾ ਮੁਕਤੀ ਵੇਲੇ ਰੈਗੂਲਰ ਮੁਲਾਜ਼ਮਾਂ ਵਾਂਗੂ ਜੀਪੀਐਫ਼ ਨੰਬਰ ਦਿੱਤਾ ਜਾਵੇ ਪਰ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਜੀਪੀਐਫ਼ ਨੰਬਰ ਰੋਕ ਲਏ ਹਨ। ਮਾਰਚ 2019 ਤੋਂ ਬਾਅਦ ਰਿਟਾਇਰ ਹੋਏ ਕਰਮਚਾਰੀਆਂ ਨੂੰ ਪੈਨਸ਼ਨ ਨਹੀਂ ਦਿੱਤੀ ਜਾਂਦੀ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀ ਮੰਗਾਂ ਨਾਲ ਮੰਨੀਆਂ ਗਈਆਂ ਤਾਂ ਮੁੱਖ ਮੰਤਰੀ ਦੀ ਕੋਠੀ ਦਾ ਵੀ ਘਿਰਾਓ ਕਰਨਗੇ।