ਵਿਦੇਸ਼ ਭੇਜਣ ਦੇ ਨਾਂਅ ’ਤੇ ਏਜੰਟ ਨੇ ਪਿੰਡ ਦੇ ਹੀ ਨੌਜਵਾਨਾਂ ਨਾਲ ਕੀਤੀ ਲੱਖਾਂ ਦੀ ਠੱਗੀ - ਨੌਜਵਾਨਾਂ ਨਾਲ ਲੱਖਾਂ ਰੁਪਏ ਦੀ ਠੱਗੀ
🎬 Watch Now: Feature Video
ਗੜਸ਼ੰਕਰ ਦੇ ਪਿੰਡ ਪੋਸੀ ਚ ਰਹਿੰਦੇ ਏਜੰਟ ਅਵਤਾਰ ਸਿੰਘ ਵੱਲੋਂ ਪਿੰਡ ਦੇ ਹੀ ਨੌਜਵਾਨਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੀੜਤ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਤੋਂ ਅਵਤਾਰ ਸਿੰਘ ਨੇ ਸਿੰਗਾਪੁਰ ਭੇਜਣ ਦੇ ਨਾਂਅ ’ਤੇ 3 ਲੱਖ 65 ਹਜ਼ਾਰ ਲਏ ਪਰ ਉਸਨੇ ਉਨ੍ਹਾਂ ਨੂੰ ਨਕਲੀ ਵੀਜ਼ਾ ਦਿੱਤਾ ਅਤੇ ਦੋ ਦਿਨ ਦਿੱਲੀ ਚ ਹੀ ਬਿਠਾਏ ਰੱਖਿਆ। ਜਦੋਂ ਉਨ੍ਹਾਂ ਨੇ ਅਵਤਾਰ ਸਿੰਘ ਤੋਂ ਪੈਸੇ ਵਾਪਸ ਦੇਣ ਦੀ ਗੱਲ ਆਖੀ ਤਾਂ ਉਸਨੇ ਉਨ੍ਹਾਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਕਾਰਨ ਪੀੜਤ ਨੌਜਵਾਨਾਂ ਨੇ ਪੁਲਿਸ ਪ੍ਰਸ਼ਾਸਨ ਅੱਗੇ ਇਨਸਾਫ ਦੀ ਗੁਹਾਰ ਲਗਾਈ ਹੈ ਅਤੇ ਨਾਲ ਹੀ ਉਨ੍ਹਾਂ ਨੇ ਏਜੰਟ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ।