ਸਮਾਜ ਸੇਵੀ ਸੰਸਥਾ ਵੱਲੋਂ ਸਰਕਾਰੀ ਹਸਪਤਾਲ 'ਚ ਮੁਫ਼ਤ ਵੰਡੇ ਜਾ ਰਹੇ ਮਾਸਕ - Corona positive cases
🎬 Watch Now: Feature Video
ਬਠਿੰਡਾ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਸੰਕਟ ਨੂੰ ਵੇਖਦੇ ਹੋਏ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੋਕਾਂ ਨੂੰ ਮਾਸਕ ਤੇ ਸੈਨੇਟਾਈਜ਼ਰ ਵੰਡੇ ਜਾ ਰਹੇ ਹਨ। ਇਸੇ ਕੜੀ 'ਚ ਬਠਿੰਡਾ ਦੀ ਅਕਾਲ ਬਖਸ਼ਿਸ਼ ਸੇਵਾ ਸਿਮਰਨ ਸਮਾਜ ਸੇਵੀ ਸੰਸਥਾ ਵੱਲੋਂ ਸ਼ਹਿਰ ਦੇ ਸਰਕਾਰ ਹਸਪਤਾਲਾਂ ਦੇ ਬਾਹਰ ਕੈਂਪ ਲਗਾ ਕੇ ਲੋੜਵੰਦ ਲੋਕਾਂ ਨੂੰ ਮਾਸਕ ਵੰਡੇ ਜਾ ਰਹੇ ਹਨ। ਇਸ ਬਾਰੇ ਦੱਸਦੇ ਹੋਏ ਸੰਸਥਾ ਦੇ ਮੈਂਬਰ ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਦੇ ਮੈਂਬਰ ਰੋਜ਼ਾਨਾ ਸਰਕਾਰੀ ਹਸਪਤਾਲਾਂ 'ਚ ਓਪੀਡੀ ਨੇੜੇ ਕੈਂਪ ਲਗਾਉਂਦੇ ਹਨ। ਹਸਪਾਲ 'ਚ ਆਉਣ ਵਾਲੇ ਲੋੜਵੰਦ ਲੋਕਾਂ ਨੂੰ ਮਾਸਕ ਵੰਡੇ ਜਾਂਦੇ ਹਨ, ਤੇ ਹੋਰਨਾਂ ਲੋਕਾਂ ਵੀ ਕੋਰੋਨਾ ਮਹਾਂਮਾਰੀ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕਰਨ ਦੀ ਕੋਸ਼ਿਸ਼ ਕਰਦੇ ਹਨ ਤਾਂ ਜੋ ਇਸ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਘਰਾਂ 'ਚ ਰਹਿ ਕੇ ਇਸ ਲੜਾਈ 'ਚ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ।