ਛੋਟੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਮੁਫ਼ਤ ਮੈਡੀਕਲ ਚੈਕਅੱਪ ਕੈਂਪ - ਪਿੰਡ ਰਾਜਗੜ੍ਹ ਛੰਨਾ
🎬 Watch Now: Feature Video
ਸ੍ਰੀ ਫ਼ਤਿਗੜ੍ਹ ਸਾਹਿਬ : ਸ਼ਹਿਰ ਦੇ ਪਿੰਡ ਰਾਜਗੜ੍ਹ ਛੰਨਾ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਲਾਭ ਇਲਾਕੇ ਦੇ 20 ਪਿੰਡਾਂ ਦੇ ਲੋੜਵੰਦ ਲੋਕਾਂ ਨੇ ਲਿਆ ।ਇਸ ਕੈਂਪ ਦਾ ਰਸਮੀ ਉਦਘਾਟਨ ਬੀਡੀਪੀਓ ਕੁਲਵਿੰਦਰ ਸਿੰਘ ਰੰਧਾਵਾ ਅਮਲੋਹ ਵੱਲੋਂ ਕੀਤਾ ਗਿਆ।ਇਸ ਮੌਕੇ ਬੀਡੀਪੀਓ ਕੁਲਵਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਅੱਜ ਲੋੜਵੰਦਾਂ ਦੇ ਲਈ ਲਗਾਇਆ ਗਿਆ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਨੂੰ ਚੰਗਾ ਉਪਰਾਲਾ ਦੱਸਦੇ ਹੋਏ ਸ਼ਲਾਘਾ ਕੀਤੀ। ਉਨ੍ਹਾਂ ਸਥਾਨਕ ਹੋਰਨਾਂ ਕਲੱਬਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅਜਿਹੇ ਕੈਂਪਾਂ ਦਾ ਆਯੋਜਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਅਜਿਹੇ ਕੈਪਾਂ ਦੇ ਆਯੋਜਨ ਨਾਲ ਲੋੜਵੰਦ ਲੋਕਾਂ ਨੂੰ ਅਸਾਨੀ ਨਾਲ ਸਿਹਤ ਸੁਵਿਧਾਵਾਂ ਦਾ ਲਾਭ ਮਿਲੇਗਾ। ਕਲੱਬ ਦੇ ਸਰਪ੍ਰਸਤ ਜਗਮੀਤ ਸਿੰਘ ਨੇ ਕਿਹਾ ਕਿ ਕੈਂਪ ਦਾ ਲਾਭ ਲੈਣ ਲਈ ਵੱਡੀ ਗਿਣਤੀ ਲੋੜਵੰਦ ਲੋਕ ਪਹੁੰਚੇ।ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਏਰੀਏ ਦੇ 20 ਪਿੰਡਾਂ ਦੇ ਲੋਕਾਂ ਨੂੰ ਇਸ ਕੈਂਪ ਦੇ ਲਾਭ ਦੇਣ ਦੇ ਲਈ ਸਪੈਸ਼ਲ ਬੱਸਾਂ ਵੀ ਲਗਾਈਆਂ ਗਈਆਂ ਹਨ। ਜਿਸ ਦੇ ਰਾਹੀਂ ਮਰੀਜ਼ਾਂ ਨੂੰ ਇਸ ਕੈਂਪ ਦੇ ਵਿੱਚ ਲਿਆਂਦਾ ਜਾ ਰਿਹਾ ਹੈ ਇਸ ਕੈਂਪ ਦੇ ਵਿੱਚ 250 ਦੇ ਕਰੀਬ ਮਰੀਜ਼ਾਂ ਦਾ ਚੈਕਅੱਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਹਨ ।