27 ਤੋਂ 30 ਜਨਵਰੀ ਤੱਕ ਮੰਤਰੀਆਂ ਤੇ ਵਿਧਾਇਕਾਂ ਨੂੰ ਮੰਗ ਪੱਤਰ ਦੇਣਗੇ ਪੈਨਸ਼ਨਰ - ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 27 ਤੋਂ 30 ਜਨਵਰੀ ਤੱਕ ਸੂਬੇ ਅੰਦਰ ਜ਼ਿਲ੍ਹਾ ਪੱਧਰ ਉੱਪਰ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਪ੍ਰੋਗ੍ਰਾਮ ਉਲੀਕਿਆ ਹੈ। ਇਸਦੇ ਨਾਲ ਹੀ 12 ਫਰਵਰੀ ਨੂੰ ਐਸੋਸੀਏਸ਼ਨ ਮੋਹਾਲੀ ਦੇ ਵਿਜੈ ਚੌਂਕ ਵਿਖੇ ਧਰਨਾ ਦੇਣਗੇ। ਇਸਨੂੰ ਲੈ ਕੇ ਜ਼ਿਲ੍ਹੇ ਵਿੱਚ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਠਾਕੁਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਠਾਕੁਰ ਸਿੰਘ ਨੇ ਕਿਹਾ ਕਿ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਡੀ.ਏ ਦੀਆਂ ਰਹਿੰਦੀਆਂ ਕਿਸ਼ਤਾਂ ਦਾ ਬਕਾਇਆ ਦੇਣ, 25 ਸਾਲ ਦੀ ਨੌਕਰੀ ਕਰਨ ਉਪਰੰਤ 50 ਫੀਸਦੀ ਪੈਨਸ਼ਨ ਦੇਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਆਦਿ ਮੰਗਾਂ ਨੂੰ ਪੂਰਾ ਕੀਤਾ ਜਾਵੇ।