ਵੱਖ-ਵੱਖ ਮਾਮਲਿਆ 'ਚ 17 ਸਾਲਾਂ ਬਾਅਦ ਭਗੌੜਾ ਰੇਲਵੇ ਪੁਲਿਸ ਨੇ ਕੀਤਾ ਕਾਬੂ - ਐੱਸ.ਐੱਚ.ਓ ਬਲਵਿੰਦਰ ਸਿੰਘ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਜੀ.ਆਰ.ਪੀ. ਰੇਲਵੇ ਪੁਲਿਸ ਥਾਣਾ ਸਰਹਿੰਦ ਨੇ ਵੱਖ-ਵੱਖ ਮਾਮਲਿਆਂ ਵਿੱਚ ਕਥਿਤ ਤੌਰ ’ਤੇ ਲਗਭਗ 17 ਸਾਲਾਂ ਤੋਂ ਭਗੌੜੇ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ.ਐੱਚ.ਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਜੀਤ ਸਿੰਘ ਪੁੱਤਰ ਕਰਮ ਸਿੰਘ ਵਾਸੀ ਪਿੰਡ ਜੰਡਵਾਲਾ, ਮੀਰਾ ਸਾਂਗਲਾ, ਥਾਣਾ ਖੂਈ ਖੇੜਾ ਜ਼ਿਲ੍ਹਾ ਫ਼ਾਜਿਲਕਾ ਨੂੰ 2003 ਵਿੱਚ ਗਾਜਿਆਬਾਦ ਪੁਲਿਸ ਦੇ ਤਿੰਨ ਮੁਲਾਜ਼ਮ ਥਾਣਾ ਜਗਰਾਓ ਵਿੱਚ ਦਰਜ ਇੱਕ ਡਕੈਤੀ ਦੇ ਮਾਮਲੇ ਵਿੱਚ ਲੁਧਿਆਣਾ ਕੋਰਟ ਵਿਖੇ ਪੇਸ਼ ਕਰਨ ਆਏ ਸਨ, ਪਰ ਖੰਨਾ ਰੇਲਵੇ ਸਟੇਸ਼ਨ ’ਤੇ ਉਕਤ ਵਿਅਕਤੀ ਕਥਿਤ ਤੌਰ ’ਤੇ ਪੁਲਿਸ ਹਿਰਾਸਤ ਤੋਂ ਭੱਜ ਗਿਆ। ਇਸ ਸਬੰਧੀ ਰੇਲਵੇ ਥਾਣਾ ਸਰਹਿੰਦ ਵਿਖੇ ਉਕਤ ਤਿੰਨੋ ਪੁਲਿਸ ਮੁਲਾਜ਼ਮਾਂ ਅਤੇ ਉਕਤ ਵਿਅਕਤੀ ’ਤੇ ਮੁਕੱਦਮਾ ਨੰਬਰ 65 ਸਾਲ 2003 ਵਿੱਚ ਦਰਜ ਕੀਤਾ ਸੀ। ਇਸ ਤੋਂ ਬਾਅਦ ਉਕਤ ਵਿਅਕਤੀ ਭਗੌੜਾ ਚੱਲਿਆ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ’ਤੇ ਵੱਖ-ਵੱਖ ਸੂਬਿਆਂ ਵਿੱਚ ਲੁੱਟਾ-ਖੋਹਾਂ ਅਤੇ ਡਕੈਤੀਆਂ ਦੇ ਕਈ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾਂ ਦੇ ਅਧਾਰ ’ਤੇ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਉਕਤ ਵਿਅਕਤੀ ਨੂੰ ਕਥਿਤ ਤੌਰ ’ਤੇ ਉਸ ਦੇ ਪਿੰਡ ਤੋਂ ਹੀ ਗ੍ਰਿਫ਼ਤਾਰ ਕਰਨ ਉਪਰੰਤ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 14 ਦਿਨਾਂ ਦੇ ਲਈ ਜੁਡੀਸ਼ੀਅਲ ਰਿਮਾਂਡ ਲੁਧਿਆਣਾ ਵਿਖੇ ਭੇਜ ਦਿੱਤਾ ਗਿਆ ਹੈ।