ਆਜ਼ਾਦੀ ਦਿਹਾੜੇ ਸਬੰਧੀ ਲੁਧਿਆਣਾ ਵਿਖੇ ਕੀਤੀ ਗਈ ਫੁੱਲ ਡਰੈੱਸ ਰਿਹਰਸਲ - ਅਜ਼ਾਦੀ ਦਿਹਾੜੇ
🎬 Watch Now: Feature Video
ਦੇਸ਼ ਭਰ ਵਿੱਚ 73ਵਾਂ ਆਜ਼ਾਦੀ ਦਿਹਾੜਾ ਮਨਾਉਣ ਲਈ ਤਿਆਰੀਆਂ ਚਲ ਰਹੀਆਂ ਹਨ। ਇਸ ਦਿਹਾੜੇ ਨੂੰ ਲੈ ਕੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੀਆਂ ਸਾਰਿਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਆਜਾਦੀ ਦਿਹਾੜੇ ਨੂੰ ਲੈ ਕੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਇਸ ਵਿੱਚ ਸਕੂਲੀ ਬੱਚਿਆਂ ਨੇ ਹਿੱਸਾ ਲਿਆ ਤੇ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ। ਇਸ ਮੌਕੇ ਪੰਜਾਬ ਪੁਲਿਸ ਦੀ ਐੱਨਸੀਸੀ ਦੀਆਂ ਟੁਕੜੀਆਂ ਵੱਲੋਂ ਪਰੇਡ ਕੀਤੀ ਗਈ। ਦੱਸਣਯੋਗ ਹੈ ਕਿ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਤਿਰੰਗਾ ਲਹਿਰਾਇਆ ਜਾਵੇਗਾ।