ਭਾਰਤ ਬੰਦ ਨੂੰ ਫਗਵਾੜਾ ਵਿੱਚ ਕਾਲੇ ਝੰਡਿਆਂ ਹੇਠ ਮਿਲਿਆ ਭਰਵਾਂ ਸਮਰਥਨ
🎬 Watch Now: Feature Video
ਫ਼ਗਵਾੜਾ: ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਨੂੰ ਫਗਵਾੜਾ ਵਿੱਚ ਭਰਵਾਂ ਸਮਰਥਨ ਮਿਲਿਆ ਹੈ। ਇਥੇ ਕੌਮੀ ਰਾਜ ਮਾਰਗ 'ਤੇ ਬਣੇ ਫਲਾਈਓਵਰ 'ਤੇ ਕਿਸਾਨ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਦੇ ਨਾਲ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵੀ ਕਾਲੇ ਝੰਡੇ ਹੱਥ ਵਿੱਚ ਫੜ ਕੇ ਮੋਦੀ ਸਰਕਾਰ ਵਿਰੁੱਧ ਰੋਸ ਜਤਾਇਆ। ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਨਾਲ ਖੜੇ ਹਨ ਅਤੇ ਭਾਰਤ ਬੰਦ ਦਾ ਸਮਰਥਨ ਕਰਦੇ ਹਨ। ਇਸ ਮੌਕੇ ਵਿਧਾਇਕ ਬਲਵਿੰਦਰ ਸਿੰਘ ਵੀ ਵਿਰੋਧ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਫਗਵਾੜਾ ਵਿੱਚ ਬੰਦ ਨੂੰ ਹਰ ਇੱਕ ਪਾਸਿਓਂ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਭਰਵਾਂ ਹੁੰਗਾਰਾ ਮਿਲਿਆ ਹੈ, ਕਿਉਂਕਿ ਇਹ ਕਾਨੂੰਨ ਲੋਕ ਵਿਰੋਧੀ ਹੈ।