ਸੰਤ ਰਾਮ ਸਿੰਘ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਦਾ ਆਯੋਜਨ - ਕੋਟਲਾ ਸ਼ਾਹੀਆ ਵਿਖੇ ਸ਼ਰਧਾਂਜਲੀ ਸਮਾਗਮ
🎬 Watch Now: Feature Video
ਗੁਰਦਾਸਪੁਰ: ਪਿਛਲੇ ਦਿਨੀ ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਵਾਲੇ ਸੰਤ ਰਾਮ ਸਿੰਘ ਦੀ ਯਾਦ 'ਚ ਸੋਮਵਾਰ ਉਨ੍ਹਾਂ ਦੇ ਜੱਦੀ ਪਿੰਡ ਕੋਟਲਾ ਸ਼ਾਹੀਆ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਪਿੰਡ ਦੇ ਲੋਕਾਂ ਅਤੇ ਭਾਕਿਯੂ (ਮਾਨ) ਦੇ ਕੌਮੀ ਪ੍ਰਧਾਨ ਭਪਿੰਦਰ ਸਿੰਘ ਮਾਨ ਅਤੇ ਆਪ ਪਾਰਟੀ ਦੇ ਨੇਤਾ ਸ਼ੈਰੀ ਕਲਸੀ ਵੱਲੋਂ ਸੰਤ ਰਾਮ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ। ਆਗੂਆਂ ਨੇ ਕਿਹਾ ਕਿ ਸੰਤ ਰਾਮ ਸਿੰਘ ਦੀ ਸ਼ਹਾਦਤ ਕਿਸਾਨੀ ਸੰਘਰਸ਼ ਨੂੰ ਸਮਰਪਿਤ ਸੀ। ਉਨ੍ਹਾਂ ਨੇ ਜਿਸ ਤਰ੍ਹਾਂ ਕਿਸਾਨੀ ਅੰਦੋਲਨ ਨੂੰ ਸਮਰਪਤ ਕੀਤਾ ਹੈ, ਉਸ ਨਾਲ ਅੰਦੋਲਨ ਨੂੰ ਹੋਰ ਬਲ ਮਿਲਿਆ ਹੈ ਅਤੇ ਆਖ਼ਿਰ ਕਿਸਾਨ ਅੰਦੋਲਨ ਦੀ ਜਿੱਤ ਹੋਵੇਗੀ।