ਮਾਨਸਾ 'ਚ ਗਾਂਧੀ ਜੈਯੰਤੀ ਨੂੰ ਸਫ਼ਾਈ ਦਿਵਸ ਵਜੋਂ ਮਨਾਇਆ
🎬 Watch Now: Feature Video
ਪੂਰੇ ਦੇਸ਼ ਵਿੱਚ 2 ਅਕਤੂਬਰ ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 150ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। ਇਸ ਦਿਨ ਨੂੰ ਮਾਨਸਾ ਵਿਖੇ ਸ਼ਾਂਤੀ ਦਿਵਸ ਦੇ ਰੂਪ 'ਚ ਮਨਾਇਆ ਗਿਆ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਿੱਟ ਇੰਡੀਆ ਮਾਰਚ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਇਸ ਸ਼ਾਂਤੀ ਮਾਰਚ ਵਿੱਚ ਭਾਗ ਲੈਣ ਵਾਲੇ ਲੋਕਾਂ ਵੱਲੋਂ ਸਮਾਂ ਦਾਨ ਕੀਤਾ ਗਿਆ ਅਤੇ ਪਲਾਸਟਿਕ ਦੇ ਲਿਫਾਫ਼ੇ ਇਕੱਤਰ ਕਰਕੇ ਕੱਪੜੇ ਦੇ ਥੈਲੇ ਵੰਡੇ ਗਏ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਮਾਰਚ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਮਾਰਚ ਵਿੱਚ ਸਰਕਾਰੀ ਮੁਲਾਜ਼ਮਾਂ, ਪ੍ਰਸਾਸ਼ਨਿਕ ਅਧਿਕਾਰੀਆਂ ਤੇ ਜਨਤਕ ਨੁਮਾਇੰਦਿਆਂ ਤੇ ਸ਼ਹਿਰ ਨਿਵਾਸੀਆਂ ਨੇ ਭਾਗ ਲਿਆ। ਸ਼ਹਿਰ ਵਾਸੀਆਂ ਨੇ ਸ਼ਾਂਤੀ ਮਾਰਚ ਦੌਰਾਨ ਸ਼ਹਿਰ ਦੀ ਸਫ਼ਾਈ ਕੀਤੀ ਤੇ ਉੱਥੇ ਹੀ ਲੋਕਾਂ ਨੇ ਪਲਾਸਟਿਕ ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਬਾਈਕਾਟ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਪਲਾਸਟਿਕ ਤੇ ਬੈਨ ਲੱਗ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਨਸਾ 'ਚ ਪਲਾਸਟਿਕ ਇਕੱਠਾ ਕਰਕੇ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ।