ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ, ਮਾਮਲਾ ਦਰਜ - ludhiana news
🎬 Watch Now: Feature Video

ਲੁਧਿਆਣਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਤੇ ਇੱਕ ਹੋਰ ਮਾਮਲੇ ਵਿੱਚ ਇੱਕ ਔਰਤ ਨੂੰ ਕਾਬੂ ਕੀਤਾ ਹੈ। ਦੋਹਾਂ ਮੁਲਜ਼ਮਾਂ ਤੇ ਔਰਤ ਦੀ ਪਛਾਣ ਦਿਲੀਪ ਕੁਮਾਰ, ਵਿਜੇ ਕੁਮਾਰ ਤੇ ਹਜ਼ੂਰੀ ਦੇਵੀ ਵਜੋਂ ਹੋਈ ਹੈ। ਇਸ ਸਬੰਧੀ ਜਾਂਚ ਅਧਿਕਾਰੀ ਹਰੀਸ਼ ਦਯਾਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਨਾਕੇਬੰਦੀ ਕਰਕੇ ਲੁੱਟਾਂ ਖੋਹਾਂ ਦੀਆਂ ਲਗਭਗ 20 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਗ਼ਰੀਬ ਤਬਕੇ ਦੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ ਤੇ ਇਨ੍ਹਾਂ 'ਚੋਂ ਇੱਕ ਹਾਲ ਹੀ ਵਿੱਚ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਉੱਥੇ ਪੁਲਿਸ ਨੇ ਇੱਕ ਹੋਰ ਮਾਮਲੇ ਦੇ ਵਿੱਚ ਮਹਿਲਾ ਨੂੰ 30 ਕਿੱਲੋ ਗਾਂਜੇ ਸਮੇਤ ਕਾਬੂ ਕੀਤਾ ਮਹਿਲਾ ਦੀ ਪਛਾਣ ਹਜ਼ੂਰੀ ਦੇਵੀ ਵਜੋਂ ਹੋਈ ਹੈ ਉਸ 'ਤੇ ਪਹਿਲਾਂ ਹੀ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।