ਸਫ਼ਾਈ ਕਰਮਚਾਰੀ ਹੜਤਾਲ ’ਤੇ ਹੋਣ ਕਾਰਨ ਫਤਿਹਗੜ੍ਹ ਸਾਹਿਬ ’ਚ ਲੱਗੇ ਕੂੜੇ ਦੇ ਢੇਰ - ਮੁਸ਼ਕਿਲਾਂ ਦਾ ਸਾਹਮਣਾ
🎬 Watch Now: Feature Video
ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ ਕੱਚੇ ਸਫ਼ਾਈ ਕਰਮਚਾਰੀਆਂ ਦੇ ਵਲੋਂ ਪੱਕਾ ਕਰਨ ਦੀ ਮੰਗ ਨੂੰ ਲੈਕੇ ਹੜਤਾਲ ਕੀਤੀ ਜਾ ਰਹੀ ਹੈ। ਜਿਸ ਕਾਰਨ ਸ਼ਹਿਰਾਂ ਦੀ ਸਫਾਈ ਤੇ ਅਸਰ ਦੇਖਣ ਨੂੰ ਮਿਲ ਰਿਹਾ ਹੈ, ਉਨ੍ਹਾਂ ਵੱਲੋਂ ਪੱਕੇ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਨਗਰ ਕੌਂਸਲ ਸਫਾਈ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਚਲ ਰਹੀ ਹੈ, ਜਿਸ ਕਾਰਨ ਸ਼ਹਿਰ ਦੇ ਵੱਖ ਵੱਖ ਵਾਰਡਾਂ ’ਚ ਸੀਵਰੇਜ ਬੰਦ ਪਏ ਹੋਣ ਕਾਰਨ ਗੰਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਜਮਾ ਹੋਣ ਲਗਿਆ ਹੈ। ਇਸ ਸਮੱਸਿਆ ਦੇ ਚੱਲਦਿਆਂ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।