ਗੜ੍ਹਸ਼ੰਕਰ ਪੁਲਿਸ ਵੱਲੋਂ ਚੋਰੀ ਦੇ 5 ਮੋਟਰਸਾਈਕਲਾਂ ਸਮੇਤ 2 ਕਾਬੂ - ਚੋਰੀ ਦੇ ਮੋਟਰਸਾਈਕਲ
🎬 Watch Now: Feature Video
ਹੁਸ਼ਿਆਰਪੁਰ: ਗੜ੍ਹਸ਼ੰਕਰ ਪੁਲਿਸ ਵੱਲੋਂ ਚੋਰੀ ਦੇ 5 ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਗੁਪਤ ਸੂਚਨਾ ਦੇ ਆਧਾਰ ਤੇ ਪੁਲਿਸ ਨੇ ਦੋਸ਼ੀ ਸਤਪਾਲ ਸਿੰਘ ਵਾਸੀ ਟੱਪਰੀਆ ਅਤੇ ਨਿਰੰਜਣ ਸਿੰਘ ਨੂੰ ਕਾਬੂ ਕੀਤਾ ਗਿਆ ਹੈ। ਉਹ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚੋਰੀ ਕੀਤੇ ਹੋਏ ਮੋਟਰ ਸਾਇਕਲ ਪੀ.ਬੀ.37-ਡੀ-8284 ਮਾਰਕਾ ਹੀਰੋ ਹਾਂਡਾ ਤੇ ਸਵਾਰ ਹੋ ਕੇ ਪਿੰਡ ਦੇਨੋਵਾਲ ਵੱਲ ਜਾ ਰਹੇ ਸਨ। ਪੁਲਿਸ ਨੂੰ ਉਨ੍ਹਾਂ ਕੋਲੋਂ 5 ਚੋਰੀ ਦੇ ਮੋਟਰਸਾਇਕਲ ਬਰਾਮਦ ਕੀਤੇ ਗਏ। ਪੁਲਿਸ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁਲਿਸ ਅਨੁਸਾਰ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।