ਚੋਰੀ ਦੇ 3 ਮੋਟਰਸਾਈਕਲਾਂ ਦੇ ਸਮਾਨ ਸਮੇਤ ਪੁਲਿਸ ਵੱਲੋਂ 2 ਨੌਜਵਾਨ ਕਾਬੂ - ਗੜ੍ਹਸ਼ੰਕਰ ਪੁਲਿਸ ਵੱਲੋਂ 2 ਨੌਜਵਾਨ ਕਾਬੂ
🎬 Watch Now: Feature Video
ਗੜ੍ਹਸ਼ੰਕਰ: ਥਾਣਾ ਗੜ੍ਹਸ਼ੰਕਰ ਪੁਲਿਸ ਨੇ ਚੋਰੀ ਦੇ ਤਿੰਨ ਮੋਟਰਸਾਈਕਲ ਦੇ ਸਾਮਾਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਰਾਜੀਵ ਕੁਮਾਰ ਐਸ ਐਚ ਓ ਥਾਣਾ ਗੜ੍ਹਸ਼ੰਕਰ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ ਅਨੁਸਾਰ ਜੁਰਮਾਂ ਨਾਲ ਨਿਜੱਠਣ ਲਈ ਜਾਰੀ ਕੀਤੀਆਂ ਗਈਆ ਹਦਾਇਤਾਂ ਅਨੁਸਾਰ ਏ.ਐਸ.ਆਈ ਕੌਸ਼ਲ ਚੰਦਰ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬੱਸ ਅੱਡਾ ਗੜਸ਼ੰਕਰ ਵਿਖੇ ਮੌਜੂਦ ਸੀ ਤਾਂ ਕੁਲਦੀਪ ਕੁਮਾਰ ਪੁੱਤਰ ਮਹਿੰਦਰ ਰਾਮ ਵਾਸੀ ਮੁੱਹਲਾ ਜੋੜਿਆ ਵਾਰਡ ਨੰਬਰ 01 ਗੜਸ਼ੰਕਰ ਨੇ ਆ ਕੇ ਦੱਸਿਆ ਕਿ ਉਸਨੇ ਆਪਣਾ ਮੋਟਰਸਾਈਕਲ ਨੰਬਰ PB-24-B-4070 ਮਾਰਕਾ ਪੈਸ਼ਨ ਨੂੰ ਖੱਦਰ ਭੰਡਾਰ ਵਾਲੀ ਗਲੀ ਵਿੱਚ ਖੜਾ ਕੀਤਾ ਹੋਇਆ ਸੀ। ਜਿਸ ਨੂੰ ਬਲਰਾਜ ਸਿੰਘ ਉਰਫ ਟੋਨੀ ਪੁੱਤਰ ਮੋਹਨ ਸਿੰਘ ਵਾਸੀ ਪਿੰਡ ਮੋਰਾਵਾਲੀ ਚੋਰੀ ਕਰਕੇ ਲੈ ਗਿਆ।