ਕਿਸਾਨ ਆਗੂ ਡਿੰਪੀ ਪਹਿਲਵਾਨ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ - ਜਨਰਲ ਸਕੱਤਰ ਡਿੰਪੀ ਪਹਿਲਵਾਨ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10473711-799-10473711-1612273378641.jpg)
ਅੰਮ੍ਰਿਤਸਰ: ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਜਨਰਲ ਸਕੱਤਰ ਡਿੰਪੀ ਪਹਿਲਵਾਨ ਨੇ ਕਿਸਾਨ ਅੰਦੋਲਨ ਦੀ ਚੜ੍ਹਦੀ ਕਲਾ ਲਈ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਡਿੰਪੀ ਨੇ ਕਿਹਾ ਕਿ ਉਹ ਕਿਸਾਨ ਆਗੂ ਰਾਕੇਸ਼ ਟਿਕੇਤ ਵੱਲੋਂ ਕਿਸਾਨਾਂ ਦੀ ਜਿੱਤ ਪ੍ਰਾਪਤ ਦੀ ਅਰਦਾਸ ਕਰਨ ਸਬੰਧੀ ਹਰਿਮੰਦਰ ਸਾਹਿਬ ਪਹੁੰਚੇ ਹਨ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ’ਚ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਪਾਠਾਂ ਦੀ ਲੜੀ ਦਾ ਭੋਗ ਵੀ ਪਾਇਆ ਗਿਆ। ਇਸ ਮੌਕੇ ਕਿਸਾਨ ਆਗੂ ਡਿੰਪੀ ਦਾ ਕਹਿਣਾ ਹੈ ਕਿ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਵਿਅਰਥ ਨਹੀਂ ਜਾਵੇਗੀ ਅਤੇ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ ਜਦੋਂ ਤਕ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ।