ਨੌਕਰੀ ਦੇਣਾ ਪੰਜਾਬ ਸਰਕਾਰ ਦੀ ਸਹੂਲਤ: ਗੁਰਪ੍ਰੀਤ ਕਾਂਗੜ - ਪੰਜਾਬ ਸਰਕਾਰ
🎬 Watch Now: Feature Video
ਚੰਡੀਗੜ੍ਹ: ਪੰਜਾਬ ਸਰਕਾਰ (Government of Punjab) ਨੇ ਸ਼ੁੱਕਰਵਾਰ ਨੂੰ ਇੱਕ ਅਹਿਮ ਫੈਸਲਾ ਲੈ ਕੇ ਐਕਸਾਈਜ ਮੰਤਰੀ (Minister of Excise) ਗੁਰਪ੍ਰੀਤ ਸਿੰਘ ਕਾਂਗੜ (Gurpreet Singh Kangar) ਦੇ ਜਵਾਈ ਗੁਰਸ਼ੇਰ ਸਿੰਘ ਨੂੰ ਐਕਸਾਈਜ ਇੰਸਪੈਕਟਰ (Excise inspector) ਭਰਤੀ ਕਰਨ ਦਾ ਫੈਸਲਾ ਲਿਆ ਸੀ। ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਪ੍ਰਾਪਤ ਅਰਜ਼ੀ ਦੇ ਆਧਾਰ ’ਤੇ ਗੁਰਸ਼ੇਰ ਦੀ ਬਤੌਰ ਆਬਕਾਰੀ ਤੇ ਕਰ ਇੰਸਪੈਕਟਰ ਦੀ ਨਿਯੁਕਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਜਿਸ 'ਤੇ ਐਕਸਾਈਜ ਮੰਤਰੀ (Minister of Excise) ਗੁਰਪ੍ਰੀਤ ਸਿੰਘ ਕਾਂਗੜ (Gurpreet Singh Kangar) ਨੇ ਕਿਹਾ ਕਿ ਇਸ ਵਿੱਚ ਨੌਕਰੀ ਤਰਸ ਦੇ ਅਧਾਰ ਵਾਲੀ ਕੋਈ ਗੱਲ ਨਹੀ ਹੈ। ਇਹ 'ਤੇ ਪੰਜਾਬ ਸਰਕਾਰ ਦੀ ਸਹੂਲਤ ਹੈ, ਜੋ ਕਿ ਹਰ ਇੱਕ ਨਾਗਰਿਕ ਨੂੰ ਦਿੱਤੀ ਜਾਂਦੀ ਹੈ।