ਗੁਰੂ ਘਰਾਂ 'ਚ ਲੰਗਰ ਚਾਲੂ ਰਹਿਣਗੇ: ਭਾਈ ਗੋਬਿੰਦ ਸਿੰਘ ਲੌਂਗੋਵਾਲ - Khalistan
🎬 Watch Now: Feature Video
ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੈੱਸ ਕਾਨਫ਼ਰੰਸ ਰਾਹੀਂ ਦੱਸਿਆ ਕਿ ਉਨ੍ਹਾਂ ਦੀ ਅਪੀਲ ਤੋਂ ਬਾਅਦ ਕੇਂਦਰ ਸਰਕਾਰ ਨੇ ਸਾਰੇ ਧਾਰਮਿਕ ਸਥਾਨ ਖੋਲ੍ਹ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਕੇਂਦਰ ਵੱਲੋਂ ਦਿੱਤੀਆਂ ਹਦਾਇਤਾਂ ਦਾ ਪਾਲਣ ਕਰ ਰਹੇ ਹਨ। ਇਸ ਦੇ ਨਾਲ ਹੀ ਗੁਰੂ ਘਰਾਂ ਵਿੱਚ ਵਰਤਾਏ ਜਾ ਰਹੇ ਲੰਗਰ ਅਤੇ ਕੜਾਹ ਪ੍ਰਸ਼ਾਦ ਬਾਰੇ ਬੋਲਦਿਆ ਕਿਹਾ ਕਿ ਲੰਗਰ ਅਤੇ ਕੜਾਹ ਪ੍ਰਸ਼ਾਦ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਅਹਿਮ ਅੰਗ ਹੈ, ਜਿਸ ’ਤੇ ਮਨਾਹੀ ਜਾਇਜ਼ ਨਹੀਂ ਹੈ। ਇਸ ਲਈ ਗੁਰੂ ਘਰਾਂ ਵਿੱਚ ਲੰਗਰ ਚਾਲੂ ਰਹਿਣਗੇ। ਇਸ ਦੇ ਨਾਲ ਹੀ ਲੌਂਗੋਵਾਲ ਪੰਜਾਬ ਦੇ ਵਿੱਚ ਉੱਠ ਰਹੇ ਖਾਲਿਸਤਾਨ ਦੇ ਮੁੱਦੇ 'ਤੇ ਕੁਝ ਵੀ ਬੋਲਣ ਤੋਂ ਭੱਜਦੇ ਨਜ਼ਰ ਆਏ।
Last Updated : Jun 8, 2020, 7:46 PM IST