ਟੁੱਟੀਆਂ ਸੜਕਾਂ ਨੂੰ ਲੈ ਕੇ ਅੱਪਰਾ 'ਚ ਫੂਕਿਆ ਸਰਕਾਰ ਦਾ ਪੁਤਲਾ - Government effigy blown up in Appara
🎬 Watch Now: Feature Video
ਜਲੰਧਰ: ਕਸਬਾ ਫਿਲੌਰ ਦੇ ਪਿੰਡ ਅੱਪਰਾ ਵਿਖੇ ਅੰਬੇਡਕਰ ਸੈਨਾ ਪੰਜਾਬ ਵੱਲੋਂ ਅੱਜ ਟੁੱਟੀਆਂ ਸੜਕਾਂ ਅਤੇ ਫਿਲੌਰ ਵਿਖੇ ਹੋ ਰਹੀਆਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਅੰਬੇਡਕਰ ਸੈਨਾ ਪ੍ਰਧਾਨ ਦੀਪਕ ਨੇ ਕਿਹਾ ਕਿ ਅੱਪਰਾ ਵਿਖੇ ਸਾਰੀਆਂ ਸੜਕਾਂ ਟੁੱਟੀਆਂ ਹੋਈਆਂ ਹਨ ਅਤੇ ਆਉਣ ਜਾਣ ਵਿਚ ਕਾਫੀ ਦਿੱਕਤਾਂ ਆਉਂਦੀਆਂ ਹਨ ਅੱਪਰਾ ਦੇ ਚਾਰੋਂ ਪਾਸੇ ਸੜਕਾਂ ਦਾ ਬੁਰਾ ਹਾਲ ਹੋਇਆ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਜੇਕਰ ਸੜਕਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਉਹ ਆਪਣਾ ਰੋਸ ਪ੍ਰਦਰਸ਼ਨ ਹੋਰ ਤਿੱਖਾ ਕਰਨਗੇ।