ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਵੱਲੋਂ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ - ਕਿਸਾਨ ਮਜ਼ਦੂਰ
🎬 Watch Now: Feature Video
ਜਲੰਧਰ:ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee )ਨੇ ਪੰਜਾਬ ਪੱਧਰ ਉਤੇ ਪੰਜਾਬ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi), ਤੋਮਰ ਅਤੇ ਅੋਜਲਾ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।ਰੇਲ ਧਰਨਾਂ ਲਗਾਤਾਰ 8ਵੇ ਦਿਨ ਵੀ ਜਾਰੀ ਹੈ। ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਚੰਨੀ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਹੀ ਸਿਸਟਮ ਨੂੰ ਚਲਾਉਣ ਵਿੱਚ ਅਸਮਰਥ ਨਿਕਲੀ ਹੈ।ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਬੇਸ਼ਰਮੀ ਦੀਆ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਸਰਕਾਰ ਨੂੰ ਕੜਕੇ ਦੀ ਸਰਦੀ ਵਿੱਚ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਵਾਸਤੇ ਬੇਠੇ ਕਿਸਾਨ ਮਜ਼ਦੂਰ ਨਜ਼ਰ ਨੀ ਆਉਂਦੇ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਜਨਤਾ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਹੋਰ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।