ਸਰਕਾਰੀ ਮੁਲਾਜ਼ਮਾਂ ਨੇ ਪੇ ਕਮਿਸ਼ਨ ਦੀਆਂ ਕਾਪੀਆਂ ਸਾੜ ਕੀਤਾ ਪ੍ਰਦਰਸ਼ਨ - ਮੋਹਾਲੀ

🎬 Watch Now: Feature Video

thumbnail

By

Published : Jul 5, 2021, 5:45 PM IST

ਮੋਹਾਲੀ: ਪੰਜਾਬ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਨੂੰ ਪੇ ਕਮਿਸ਼ਨ ਜਾਰੀ ਕੀਤਾ ਗਿਆ ਹੈ ਜਿਸ ਦੇ ਖਿਲਾਫ ਵੱਖ ਵੱਖ ਥਾਵਾਂ ’ਤੇ ਸਰਕਾਰੀ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੁਹਾਲੀ ਵਿਖੇ ਵੀ ਪੀਐੱਸਐੱਮਯੂਆਈ ਵੱਲੋਂ ਪੇ ਕਮਿਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਨਾਲ ਹੀ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਨੇ ਕਿਹਾ ਕਿ ਸਾਢੇ ਚਾਰ ਸਾਲ ਦਾ ਸਮਾਂ ਬੀਤਣ ਤੋਂ ਬਾਅਦ ਚੋਣਾਂ ਦੇ ਸਮੇਂ ਇਹ ਪੇ ਕਮਿਸ਼ਨ ਲਾਗੂ ਕੀਤਾ ਗਿਆ ਹੈ ਪਰ ਇਸ ਨਾਲ ਕਰਮਚਾਰੀਆਂ ਨੂੰ ਕੋਈ ਲਾਭ ਮਿਲਦਾ ਨਜ਼ਰ ਨਹੀਂ ਆ ਰਿਹਾ ਜਿਸ ਕਾਰਨ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਪੇ ਕਮਿਸ਼ਨ ਨੂੰ ਨਵੇਂ ਤਰੀਕੇ ਨਾਲ ਸੋਧ ਕਰਕੇ ਦੁਬਾਰਾ ਲਾਗੂ ਕੀਤਾ ਜਾਵੇ, ਨਹੀਂ ਤਾਂ ਉਹ ਆਉਣ ਵਾਲੇ ਸਮੇਂ ’ਚ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.