ਸਰਕਾਰੀ ਮੁਲਾਜ਼ਮਾਂ ਨੇ ਫਰੀਦਕੋਟ ਜ਼ਿਲ੍ਹੇ 'ਚ ਕੱਢਿਆ ਮੋਟਰ ਸਾਈਕਲ ਰੋਸ ਮਾਰਚ - motorcycle protest
🎬 Watch Now: Feature Video
ਫਰੀਦਕੋਟ: ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਮੋਬਾਈਲ ਭੱਤੇ ਵਿੱਚ ਕੀਤੀ ਗਈ ਕਟੌਤੀ ਦੇ ਵਿਰੋਧ ਵਿੱਚ ਅੱਜ ਸੂਬਾ ਕਮੇਟੀ ਦੇ ਸੱਦੇ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਤਹਿਤ ਡੇਮੋਕ੍ਰੇਟਿਕ ਟੀਚਰ ਫਰੰਟ ਨੇ ਵੀ ਜ਼ਿਲ੍ਹੇ ਅੰਦਰ ਮੋਟਰ ਸਾਈਕਲ ਮਾਰਚ ਕੱਢਿਆ। ਇਹ ਮਾਰਚ ਫਰੀਦਕੋਟ ਸ਼ਹਿਰ ਤੋਂ ਸ਼ੁਰੂ ਹੋ ਕੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਰਾਹੀਂ ਕੋਟਕਪੂਰਾ ਅਤੇ ਜੈਤੋ ਤੱਕ ਪਹੁੰਚਿਆ। ਡੇਮੋਕ੍ਰੇਟਿਕ ਟੀਚਰ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਅੱਜ DTF ਵੱਲੋਂ ਜ਼ਿਲ੍ਹਾ ਹੈਡਕੁਆਟਰਾਂ 'ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।