ਹਜ਼ੂਰ ਸਾਹਿਬ ਤੋਂ ਆਏ ਯਾਤਰੀਆਂ ਦੀ ਸੰਭਾਲ 'ਚ ਸਰਕਾਰ ਹੋਈ ਫੇਲ੍ਹ: ਜੀਤਮਹਿੰਦਰ ਸਿੰਘ - Jeet Mahinder EX MLA
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-7039332-thumbnail-3x2-11.jpg)
ਤਲਵੰਡੀ ਸਾਬੋ: ਸ੍ਰੀ ਹਜ਼ੂਰ ਸਾਹਿਬ ਤੋਂ ਆਏ ਯਾਤਰੀਆਂ ਦੇ ਮਾਮਲੇ 'ਤੇ ਸੂਬਾ ਸਰਕਾਰ ਨੂੰ ਅਕਾਲੀ ਦਲ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਘੇਰਿਆ। ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਸਾਂਭ-ਸੰਭਾਲ ਕਰਨ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜਦੋਂ ਪਤਾ ਸੀ ਕਿ ਯਾਤਰੀ ਪਹੁੰਚ ਰਹੇ ਹਨ ਤਾਂ ਸਰਕਾਰ ਨੂੰ ਇਨ੍ਹਾਂ ਸਬੰਧੀ ਅਗਾਹੂ ਪ੍ਰਬੰਧ ਕਰਨੇ ਚਾਹੀਦੇ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਸਾਰੇ ਪ੍ਰਬੰਧਕਾਂ ਨੂੰ ਸੁਚਾਰੂ ਰੂਪ ਵਿੱਚ ਕਰਨ 'ਚ ਨਕਾਮ ਰਹੀ ਹੈ।