'ਕਿਸਾਨੀ ਦੇ ਨਾਲ-ਨਾਲ ਵਪਾਰ ਵੀ ਠੱਪ ਕਰਨ ਦੀ ਕੋਸ਼ਿਸ਼ 'ਚ ਕੇਂਦਰ ਸਰਕਾਰ' - ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ
🎬 Watch Now: Feature Video
ਲੁਧਿਆਣਾ: ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ 'ਚ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਵਿਸ਼ੇਸ਼ ਤੌਰ 'ਤੇ ਲੁਧਿਆਣਾ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਦੇ ਵਿਸਥਾਰ ਲਈ ਲਗਾਤਾਰ ਵੱਡੇ ਪੱਧਰ 'ਤੇ ਪੰਜਾਬ 'ਚ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਕਈ ਕਾਂਗਰਸ ਅਤੇ ਅਕਾਲੀ ਦਲ ਦੇ ਵੱਡੇ ਆਗੂ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਰਹੇ ਹਨ। ਇਸ ਦੌਰਾਨ ਉਨ੍ਹਾਂ ਬਿਹਾਰ ਚੋਣਾਂ ਨੂੰ ਲੈ ਕੇ ਵੀ ਆਪਣਾ ਪ੍ਰਤੀਕਰਮ ਜ਼ਾਹਿਰ ਕੀਤਾ। ਉਨ੍ਹਾਂ ਕਿਸਾਨਾਂ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਵੀ ਕਈ ਨਿਸ਼ਾਨੇ ਵਿਨ੍ਹੇ। 'ਆਪ' ਆਗੂਆਂ ਨੇ ਕਿਹਾ ਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵੱਲੋਂ ਤਾਂ ਕਿਸਾਨਾਂ ਦਾ ਨੁਕਸਾਨ ਕੀਤਾ ਜਾ ਰਿਹਾ ਹੈ ਹੁਣ ਟ੍ਰੇਨਾਂ ਬੰਦ ਹੋਣ ਕਾਰਨ ਵਪਾਰ ਵੀ ਠੱਪ ਹੋਣ ਦੀ ਕਗਾਰ 'ਚ ਖੜ੍ਹਾ ਹੈ। ਸਿਆਸੀ ਪਾਰਟੀਆਂ ਦੀ ਗੰਦੀ ਰਾਜਨੀਤੀ ਕਾਰਨ ਕਿਸਾਨ ਸੜਕਾਂ 'ਤੇ ਆ ਗਏ ਹਨ।