ਭ੍ਰਿਸ਼ਟਾਚਾਰ ਖ਼ਤਮ ਕਰੇ ਸਰਕਾਰ, ਜਨਤਾ 'ਤੇ ਟੈਕਸ ਦਾ ਬੋਝ ਨਾ ਪਾਵੇ: ਚੀਮਾ - ਜਨਤਾ 'ਤੇ ਟੈਕਸ ਦਾ ਬੋਝ
🎬 Watch Now: Feature Video
ਚੰਡੀਗੜ੍ਹ :ਪੰਜਾਬ ਕੈਬਿਨੇਟ ਨੇ ਸੋਮਵਾਰ ਨੂੰ ਵਿਸ਼ੇਸ਼ ਬੁਨਿਆਦੀ ਢਾਂਚਾ ਵਿਕਾਸ (ਆਈ.ਡੀ.) ਫੀਸ ਵਸੂਲਣ ਨੂੰ ਮਨਜ਼ੂਰੀ ਦੇ ਦਿੱਤੀ। ਜੋ ਕਿ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੇ ਵਿਕਾਸ ਫੰਡ ਵਿੱਚ ਜਮ੍ਹਾਂ ਕਰਵਾਈ ਜਾਵੇਗੀ। ਵਿਸ਼ੇਸ਼ ਆਈ ਡੀ ਫੀਸ, ਸੂਬੇ 'ਚ ਪੈਟਰੋਲ ਅਤੇ ਡੀਜਲ ਦੀ ਵਿਕਰੀ ਉਤੇ 0.25 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਸੂਲੀ ਜਾਵੇਗੀ। ਇਸੇ ਤਰ੍ਹਾਂ ਵਿਸ਼ੇਸ਼ ਸੂਬੇ 'ਚ ਅਚੱਲ ਜਾਇਦਾਦ ਦੀ ਖ਼ਰੀਦ ਉਤੇ 0.25 ਰੁਪਏ ਪ੍ਰਤੀ ਸੈਂਕੜਾ ਦੇ ਹਿਸਾਬ ਨਾਲ ਵਸੂਲੀ ਜਾਵੇਗੀ। ਉਪਰੋਕਤ ਵਸਤੂਆਂ 'ਤੇ ਵਸੂਲੀ ਜਾਣ ਵਾਲੀ ਆਈਡੀ ਫੀਸ ਨਾਲ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਫੰਡ 'ਚ 216.16 ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਠਾ ਹੋਵੇਗਾ। ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਸ ਫੈਸਲੇ ਨਾਲ ਜਨਤਾ 'ਤੇ ਵਾਧੂ ਬੋਝ ਪਵੇਗਾ। ਉਨ੍ਹਾਂ ਆਖਿਆ ਕਿ ਪਹਿਲਾਂ ਤੋਂ ਭ੍ਰਿਸ਼ਟਾਚਾਰ ਵੱਧ ਗਿਆ ਹੈ। ਇੰਝ ਸਰਕਾਰ ਭ੍ਰਿਸ਼ਟਾਚਾਰ 'ਤੇ ਕਾਬੂ ਪਾਉਣ 'ਚ ਨਾਕਾਮ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਖ਼ਤਮ ਕਰੇ ਤੇ ਜਨਤਾ 'ਤੇ ਟੈਕਸ ਦਾ ਬੋਝ ਨਾ ਪਾਵੇ।