ਸਰਕਾਰੀ ਅਧਿਆਪਕ ਦੀ ਸੜਕ ਹਾਦਸੇ 'ਚ ਮੌਤ - REGIONAL NEWS
🎬 Watch Now: Feature Video
ਮਲੋਟ ਵਾਸੀ ਦੇ ਇੱਕ 42 ਸਾਲਾ ਅਧਿਆਪਕ ਅਜੈ ਬਾਵਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਅਜੈ ਬਾਵਾ ਪਟੇਲ ਨਗਰ ਦੀ ਗਲੀ ਨੰਬਰ-1 ਦਾ ਰਹਿਣ ਵਾਲਾ ਸੀ, ਜੋ ਕਿ ਮਨਾਸਾ ਵਿਖੇ ਹਿੰਦੀ ਅਧਿਆਪਕ ਵਜੋਂ ਨੌਕਰੀ ਕਰ ਰਿਹਾ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਮਨਾਸਾ ਵਿਖੇ ਆਪਣੀ ਕਾਰ ਰਾਹੀਂ ਡਿਊਟੀ 'ਤੇ ਜਾ ਰਿਹਾ ਸੀ। ਜਦੋਂ ਉਹ ਮਲੋਟ ਤੋਂ ਬਠਿੰਡਾ ਰੋਡ 'ਤੇ ਪਹੁੰਚਿਆ ਤਾਂ ਅਚਾਨਕ ਉਸ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਸੜਕ ਕੰਢੇ ਖ਼ਤਾਨਾਂ 'ਚ ਪਲਟ ਗਈ ਤੇ ਹਾਦਸੇ 'ਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੇ ਮੌਕੇ 'ਤੇ ਪਹੁੰਚ ਗਏ ਹਨ। ਇਸ ਦੌਰਾਨ ਮਲੋਟ ਸਿਟੀ ਪੁਲਿਸ ਨੇ ਲਾਸ਼ ਨੂੰ ਹਿਰਾਸ਼ਤ ਵਿੱਚ ਲੈ ਕੇ ਜਾਂਚ ਸ਼ੂਰ ਕਰ ਦਿੱਤੀ ਹੈ।