ਸਰਕਾਰ ਝੁੱਕੇਗੀ ਤਾਂ ਅਸੀਂ ਸੰਘਰਸ਼ ਜਿੱਤਾਂਗੇ: ਕਿਸਾਨ ਜਥੇਬੰਦੀਆਂ
🎬 Watch Now: Feature Video
ਮਾਨਸਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਮਾਨਸਾ ਦੇ ਰੇਲਵੇ ਸਟੇਸ਼ਨ ਵਿੱਚ ਕਿਸਾਨ ਜਥੇਬੰਦੀਆਂ ਦਾ 46ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਕਿਸਾਨ ਆਗੂ ਮੋਹਿੰਦਰ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਉਨ੍ਹਾਂ ਦੀ ਮੋਦੀ ਸਰਕਾਰ ਨਾਲ ਦੋ ਵਾਰ ਮੀਟਿੰਗ ਹੋ ਗਈ ਹੈ ਪਰ ਕੇਂਦਰ ਦੀ ਸਰਕਾਰ ਵੱਲੋਂ ਕੋਈ ਹੱਲ ਨਹੀਂ ਕੱਢਿਆ ਗਿਆ। ਇਸ ਦੇ ਰੋਸ ਵਜੋਂ ਕਿਸਾਨਾਂ ਨੇ ਪੂਰੇ ਪੰਜਾਬ ਵਿੱਚ ਦੀਵਾਲੀ ਮੌਕੇ ਮਿਸ਼ਾਲ ਮਾਰਚ ਕੱਢਿਆ। ਉਨ੍ਹਾਂ ਕਿਹਾ ਕਿ ਜਿਹੜਾ 26, 27, 28 ਨੂੰ ਦਿੱਲੀ ਦਾ ਘਿਰਾਓ ਕੀਤਾ ਜਾਣਾ ਹੈ ਉਸ ਸਬੰਧੀ ਉਨ੍ਹਾਂ ਨੇ 20 ਨਵੰਬਰ ਨੂੰ ਬਰਨਾਲਾ ਵਿਖੇ ਮੀਟਿੰਗ ਸੱਦੀ ਹੈ।