ਪੰਜਾਬ ਦੇ ਗਵਰਨਰ ਵੱਲੋਂ ਓਲਡਏਜ ਹੋਮ ਦਾ ਦੌਰਾ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
🎬 Watch Now: Feature Video
ਅੰਮ੍ਰਿਤਸਰ: ਅੰਮ੍ਰਿਤਸਰ ਪਹੁੰਚੇ ਪੰਜਾਬ ਦੇ ਗਵਰਨਰ (Governor of Punjab) ਜਿੱਥੇ ਤਰਨਤਾਰਨ ਸਾਹਿਬ ਦੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਏ ਉੱਥੇ ਹੀ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਭਵਨ ਆਸ਼ਰਮ (Bhawan Ashram of Amritsar) ਵਿੱਚ ਬਜ਼ੁਰਗਾਂ ਦੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮੀਡੀਆ ਤੋਂ ਦੂਰੀ ਹੀ ਬਣਾ ਕੇ ਰੱਖੀ। ਇਸ ਮੌਕੇ ਓਲਡ ਏਜ ਹੋਮ (Old age home) ਦੇ ਪ੍ਰਬੰਧਕਾਂ ਵੱਲੋਂ ਪੰਜਾਬ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਨੂੰ ਸਨਮਾਨਿਤ ਵੀ ਕੀਤਾ ਗਿਆ। ਦੂਜੇ ਪਾਸੇ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਤਮਸਤਕ ਨਾ ਹੋਣ ਦੀ ਵਜ੍ਹਾ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੱਸੀ ਜਾ ਰਹੀ ਹੈ।