ਤੰਦਰੁਸਤ ਭਾਰਤ ਲਈ ਪੋਸ਼ਣ ਮਾਹ ਅਭਿਆਨ ਦੀ ਹੋਈ ਸ਼ੁਰੂਆਤ - ਪੋਸ਼ਣ ਮਾਹ
🎬 Watch Now: Feature Video
ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਤੰਦਰੁਸਤ ਰੱਖਣ ਲਈ ਗੁਰਦਾਸਪੁਰ ਵਿੱਚ ਪੋਸ਼ਣ ਮਾਹ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਅਭਿਆਨ ਪੂਰਾ ਮਹੀਨਾ ਚੱਲੇਗਾ। ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਵੱਲੋਂ ਇਸ ਅਭਿਆਨ ਨੂੰ ਸਹੀ ਢੰਗ ਨਾਲ ਚਲਾਉਣ ਤੇ ਇਸਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਦੱਸਿਆ ਕਿ ਇਸ ਅਭਿਆਨ ਤਹਿਤ 0 ਤੋਂ 6 ਸਾਲ ਦੇ ਬੱਚਿਆਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਗਰਭਵਤੀ ਔਰਤਾਂ ਨੂੰ ਕਵਰ ਕੀਤਾ ਜਾਵੇਗਾ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਦੇ ਜ਼ਮਾਨੇ ਵਿੱਚ ਫਾਸਟਫੂਡ ਖਾਣ ਦਾ ਲੋਕਾਂ ਵਿੱਚ ਟਰੈਂਡ ਬਣ ਗਿਆ ਹੈ ਜਿਸ ਕਾਰਨ ਜ਼ਿਆਦਾਤਰ ਬੱਚੇ ਕੁਪੋਸ਼ਣ ਦਾ ਸ਼ਿਕਾਰ ਹੋ ਰਹੇ ਹਨ। ਇਸ ਲਈ ਪੰਜਾਬ ਸਰਕਾਰ ਨੇ ਬੱਚਿਆਂ ਨੂੰ ਸਿਹਤਮੰਦ ਰੱਖਣ ਲਈ ਪੋਸ਼ਣ ਮਾਹ ਅਭਿਆਨ ਦੀ ਸ਼ੁਰੂਆਤ ਕੀਤੀ ਹੈ।