ਦਿੱਲੀ ਭੇਜ ਕਿਸਾਨਾਂ ਨੂੰ ਸਰਕਾਰ ਨੇ ਕੀਤਾ ਲਾਵਾਰਿਸ: ਭਗਵੰਤ ਮਾਨ - Capt. Amarinder Singh
🎬 Watch Now: Feature Video
ਚੰਡੀਗੜ੍ਹ: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਨੇ ਸਰਬ ਪਾਰਟੀ ਦੀ ਬੈਠਕ ਤੋਂ ਬਾਅਦ ਬਾਹਰ ਆ ਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਕਾਂਗਰਸ ਸਰਕਾਰ ਦਾ ਪੂਰਾ ਸਾਥ ਦੇਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਨਾਲ ਹੋਣ ਦਾ ਵਾਅਦਾ ਕਰ ਹੁਣ ਲਾਵਾਰਿਸ ਕਰ ਦਿੱਤਾ ਹੈ ਤੇ ਨੌਜਵਾਨਾਂ ਸਣੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਕਾਂਗਰਸ ਸਰਕਾਰ ਕੈਂਪ ਲਗਾਏ ਤੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਕਾਂਗਰਸ ਸਰਕਾਰ ਦਾ ਸਾਥ ਦੇਵੇਗੀ। ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਿਸ਼ਾਨਾ ਸਾਧਦਿਆਂ ਇਹ ਵੀ ਕਿਹਾ ਪਿਛਲੀ ਵਾਰ ਪਾਣੀਆਂ ਦੇ ਮੁੱਦੇ ਨੂੰ ਲੈਕੇ ਬੁਲਾਈ ਗਈ ਸਰਬ ਪਾਰਟੀ ਦੀ ਬੈਠਕ ਵਿੱਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨ ਦਾ ਵਾਅਦਾ ਮੁੱਖ ਮੰਤਰੀ ਵੱਲੋਂ ਕੀਤਾ ਗਿਆ ਪਰ ਹੁਣ ਤੱਕ ਕੋਈ ਗੱਲਬਾਤ ਨਹੀਂ ਕੀਤੀ ਗਈ। ਦਿੱਲੀ ਪੁਲਿਸ ਨੇ ਵਰਤਾਅ ਦੀ ਵੀ ਨਿਖੇਧੀ ਕੀਤੀ।