ਨਿੱਜੀ ਹਸਪਤਾਲਾਂ 'ਚ ਵੀ ਸਰਕਾਰ ਕੋਰੋਨਾ ਮਰੀਜ਼ਾਂ ਦਾ ਕਰਵਾਏ ਮੁਫ਼ਤ ਇਲਾਜ: ਸਿਮਰਜੀਤ ਬੈਂਸ - ਕੋਰੋਨਾ ਵਾਇਰਸ
🎬 Watch Now: Feature Video
ਲੁਧਿਆਣਾ: ਪੰਜਾਬ ਵਿੱਚ ਜਿੱਥੇ ਕਰਫਿਊ ਜਾਰੀ ਹੈ, ਉੱਥੇ ਹੀ ਮਰੀਜ਼ਾਂ ਦਾ ਇਲਾਜ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਚੱਲ ਰਿਹਾ ਹੈ। ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਪਾ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਅਤੇ ਇੱਕ ਪੱਤਰ ਲਿਖਿਆ ਹੈ ਕਿ ਸਰਕਾਰ ਕੋਰੋਨਾ ਮਰੀਜ਼ਾਂ ਦਾ ਇਲਾਜ ਨਿੱਜੀ ਹਸਪਤਾਲਾਂ ਵਿੱਚ ਵੀ ਮੁਫ਼ਤ ਕਰਵਾਉਣ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲ ਕੋਰੋਨਾ ਮਰੀਜ਼ਾਂ ਤੋਂ ਮਨਮਰਜ਼ੀ ਦੇ ਪੈਸੇ ਵਸੂਲ ਰਹੇ ਹਨ ਜਿਸ ਦੀਆਂ ਉਨ੍ਹਾਂ ਨੂੰ ਕਈ ਸ਼ਿਕਾਇਤਾਂ ਵੀ ਮਿਲੀਆਂ ਹਨ। ਬੈਂਸ ਨੇ ਡਾਕਟਰਾਂ ਦੇ ਰਵੱਈਏ ਨੂੰ ਲੈ ਕੇ ਵੀ ਸਰਕਾਰ ਨੂੰ ਨਜ਼ਰਸਾਨੀ ਹੋਣ ਦੀ ਅਪੀਲ ਕੀਤੀ।