ਕਿਸਾਨਾਂ ਦੇ ਬਹੁਤ ਵੱਡੇ ਨੇਤਾ ਨੇ ਪਰਕਾਸ਼ ਸਿੰਘ ਬਾਦਲ: ਜਥੇਦਾਰ ਤੋਤਾ ਸਿੰਘ - ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
🎬 Watch Now: Feature Video
ਮੋਗਾ: ਕਿਸਾਨਾਂ ਦੀ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਵਿੱਚ ਹਰ ਵਰਗ ਕਿਸਾਨਾਂ ਦੇ ਸਮਰਥਨ ਵਿੱਚ ਖੜ੍ਹਾ ਹੈ। ਕਿਸਾਨਾਂ ਦੇ ਸੰਘਰਸ਼ ਨੂੰ ਸਮਰਥਨ ਦਿੰਦੇ ਹੋਏ ਬੀਤੀ ਦਿਨੀਂ ਪੰਜਾਬ ਦੇ ਸਾਬਕਾ ਮੁਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਪੁਰਸਕਾਰ ਕੇਂਦਰ ਸਰਕਾਰ ਨੂੰ ਵਾਪਸ ਕਰਨ ਦਾ ਐਲਾਨ ਕੀਤਾ ਸੀ ਜਿਸ ਦਾ ਅਕਾਲੀ ਨੇਤਾਵਾਂ ਨੇ ਨਿੱਘਾ ਸਵਾਗਤ ਕੀਤਾ ਹੈ। ਇਸ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਸੀਨੀਅਰ ਅਕਾਲੀ ਨੇਤਾ ਤੋਤਾ ਸਿੰਘ ਨੇ ਕਿਹਾ ਕਿ ਪਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਦੇ ਹੱਕ ਵਿੱਚ ਪਦਮ ਵਿਭੂਸ਼ਣ ਐਵਾਰਡ ਵਾਪਸ ਕਰਨ ਦਾ ਫ਼ੈਸਲਾ ਬਿਲਕੁਲ ਸਹੀ ਸਮੇਂ ਉੱਤੇ ਲਿਆ ਹੈ। ਉਨ੍ਹਾਂ ਕਿਹਾ ਕਿ ਪਰਕਾਸ਼ ਸਿੰਘ ਬਾਦਲ ਕਿਸਾਨਾਂ ਦੇ ਦੇਸ਼ ਭਰ ਵਿਚੋਂ ਤੀਜੇ ਵੱਡੇ ਨੇਤਾ ਹਨ ਅਤੇ ਉਨ੍ਹਾਂ ਦਾ 70 ਸਾਲ ਦਾ ਰਾਜਨੀਤੀ ਦਾ ਤਜਰਬਾ ਹਮੇਸ਼ਾਂ ਕਿਸਾਨੀ ਦੇ ਹਿੱਤ ਵਿੱਚ ਹੀ ਰਿਹਾ ਹੈ। ਕੇਂਦਰ ਸਰਕਾਰ ਨੂੰ ਹੁਣ ਤੁਰੰਤ ਕਿਸਾਨੀ ਹਿੱਤ ਵਿੱਚ ਉਕਤ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ।