ਰਾਸ਼ਟਰੀ ਏਕਤਾ ਦਿਵਸ ਸਬੰਧੀ ਕੱਢੀ ਜਾ ਰਹੀ ਮੋਟਰਸਾਈਕਲ ਰੈਲੀ ਦਾ ਜਲੰਧਰ ਪੁੱਜਣ 'ਤੇ ਸ਼ਾਨਦਾਰ ਸਵਾਗਤ - ਜਲੰਧਰ
🎬 Watch Now: Feature Video
ਜਲੰਧਰ: ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਅੱਜ 31 ਅਕਤੂਬਰ, 2021 ਨੂੰ ਰਾਸ਼ਟਰੀ ਏਕਤਾ ਦਿਵਸ ਮਨਾਉਣ ਸਬੰਧੀ ਉੜੀ ਤੋਂ ਕੇਵਾਡੀਆ (ਗੁਜਰਾਤ) ਤੱਕ 2536 ਕਿਲੋਮੀਟਰ ਲੰਬੀ ਯਾਤਰਾ 'ਤੇ ਨਿਕਲੇ 40 ਮੋਟਰਸਾਈਕਲ ਸਵਾਰਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਪੀ.ਏ.ਪੀ. ਚੌਂਕ ਜਲੰਧਰ ਵਿਖੇ ਰੈਲੀ ਵਿੱਚ ਹਿੱਸਾ ਲੈਣ ਵਾਲੇ ਜੰਮੂ-ਕਸ਼ਮੀਰ ਪੁਲਿਸ ਦੇ ਜਵਾਨਾਂ ਦਾ ਸਵਾਗਤ ਕਰਦਿਆਂ ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ ਨੇ ਕਿਹਾ ਕਿ ਇਹ ਰੈਲੀ ਲੋਕਾਂ ਵਿੱਚ ਏਕਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਰੈਲੀ ਕੇਵਾਡੀਆ (ਗੁਜਰਾਤ) ਵਿੱਚ ਸਟੈਚੂ ਆਫ਼ ਯੂਨਿਟੀ ਵਿਖੇ ਆਪਣੀ ਸਮਾਪਤੀ ਤੋਂ ਪਹਿਲਾਂ ਸ਼੍ਰੀ ਨਗਰ, ਜੰਮੂ, ਜਲੰਧਰ, ਨਵੀਂ ਦਿੱਲੀ, ਗਵਾਲੀਅਰ, ਝਾਂਸੀ, ਇੰਦੌਰ, ਸਾਬਰਮਤੀ ਸਮੇਤ ਵੱਖ -ਵੱਖ ਸ਼ਹਿਰਾਂ ਵਿੱਚੋਂ ਗੁਜ਼ਰੇਗੀ।