ਪਿੰਡ ਡਲੀਰੀ 'ਚ ਕਰਿਆਨੇ ਦੀ ਦੁਕਾਨ 'ਚ ਅੱਗ ਕਾਰਨ ਸਾਮਾਨ ਸੜ ਕੇ ਸੁਆਹ - ਦੁਕਾਨ 'ਚ ਅੱਗ ਕਾਰਨ ਸਾਮਾਨ ਸੜ ਕੇ ਸੁਆਹ
🎬 Watch Now: Feature Video

ਤਰਨਤਾਰਨ: ਸਰਹੱਦੀ ਪਿੰਡ ਡਲੀਰੀ ਵਿੱਚ ਇੱਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੁਕਾਨ ਦੇ ਮਾਲਕ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਹ ਰਾਤ ਨੂੰ ਜਦੋਂ ਦੁਕਾਨ ਬੰਦ ਕਰਕੇ ਗਿਆ ਤਾਂ ਬਾਅਦ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਉਨ੍ਹਾਂ ਨੇ ਤੁਰੰਤ ਪੁੱਜ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਭਿਆਨਕ ਅੱਗ ਕਾਰਨ ਸਭ ਕੁੱਝ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਕਿਹਾ ਕਿ ਅੱਗ ਕਾਰਨ ਲਗਭਗ ਢਾਈ ਲੱਖ ਰੁਪਏ ਦਾ ਨੁਕਸਾਨ ਹੋ ਗਿਆ। ਉਨ੍ਹਾਂ ਸ਼ੱਕ ਜ਼ਾਹਰ ਕੀਤਾ ਕਿ ਇਹ ਅੱਗ ਕਿਸੇ ਸ਼ਰਾਰਤੀ ਅਨਸਰ ਨੇ ਲਗਾਈ ਹੈ। ਉਨ੍ਹਾਂ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦਿਆਂ ਮੁਆਵਜ਼ੇ ਦੀ ਮੰਗ ਕੀਤੀ ਹੈ।