ਕਿਸਾਨਾਂ ਦੇ ਹੱਕਾਂ ਦੀ ਹਮਾਇਤ 'ਚ ਸਰਦੂਲਗੜ੍ਹ ਤੋਂ ਜੱਥਾ ਦਿੱਲੀ ਰਵਾਨਾ
🎬 Watch Now: Feature Video
ਮਾਨਸਾ: 26 ਜਨਵਰੀ ਦੀ ਕਿਸਾਨਾਂ ਦੀ ਪਰੇਡ 'ਚ ਸ਼ਾਮਿਲ ਹੋਣ ਲਈ ਕਿਸਾਨ ਜੱਥੇਬੰਦੀਆਂ ਦੇ ਆਗੂ ਪਿੰਡਾਂ 'ਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਹਲਕਾ ਸਰਦੂਲਗੜ੍ਹ ਦੇ ਪਿੰਡ ਮੀਰਪੁਰ ਦੇ ਸਰਪੰਚ ਦੀ ਅਗਵਾਈ ਹੇਠ ਵੱਡਾ ਜੱਥਾ ਦਿੱਲੀ ਨੂੰ ਰਵਾਨਾ ਹੋਇਆ ਹੈ। ਸਰਪੰਚ ਜੱਗਾ ਸਿੰਘ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੇ ਲਈ ਉਹ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਨਗੇ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਦੇਣੀ ਪਈ ਤਾਂ ਉਹ ਪਿੱਛੇ ਨਹੀਂ ਹਟਣਗੇ ਅਤੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੇ ਲਈ ਮਜਬੂਰ ਕਰ ਦੇਣਗੇ।