GRP Police ਵੱਲੋਂ ਚਲਾਇਆ ਗਿਆ ਸਰਚ ਅਭਿਆਨ - ਏਸੀਪੀ ਸੁਖਜਿੰਦਰ ਸਿੰਘ
🎬 Watch Now: Feature Video
ਜਲੰਧਰ: ਜਲੰਧਰ ਦੇ ਰੇਲਵੇ ਸਟੇਸ਼ਨ ਵਿਖੇ ਜੀਆਰਪੀ ਪੁਲਿਸ ਅਤੇ ਥਾਣਾ ਤਿੰਨ ਦੀ ਪੁਲਿਸ ਵੱਲੋਂ ਸੰਯੁਕਤ ਰੂਪ ਵਿੱਚ ਡੌਗ ਸਕੋਡ ਨਾਲ ਲੈ ਕੇ ਸਰਚ ਅਭਿਆਨ ਤਹਿਤ ਚੈਕਿੰਗ ਕੀਤੀ ਗਈ। ਜਿਸ ਵਿੱਚ ਪੁਲਿਸ ਵੱਲੋਂ ਸ਼ੱਕੀ ਲੋਕਾਂ ਦੇ ਸਾਮਾਨਾਂ ਦੀ ਵੀ ਚੈਕਿੰਗ ਕੀਤੀ ਗਈ ਅਤੇ ਨਾਲ ਹੀ ਇਸ ਮੌਕੇ ਏਸੀਪੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਹ ਜੋ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਇਹ ਲਗਾਤਾਰ ਇਸੇ ਤਰ੍ਹਾਂ ਹੀ ਜਾਰੀ ਰਹੇਗਾ ਅਤੇ ਜੋ ਵੀ ਸ਼ੱਕੀ ਵਿਅਕਤੀ ਜਾਂ ਕੋਈ ਤਸਕਰ ਫੜਿਆ ਜਾਂਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਵੀ ਉਨ੍ਹਾਂ ਵੱਲੋਂ ਜਲੰਧਰ ਦੇ ਬਾਜ਼ਾਰਾਂ ਦੇ ਵਿਚ ਸਰਚ ਅਭਿਆਨ ਚਲਾਇਆ ਜਾ ਰਿਹਾ ਸੀ। ਜਿਸ ਦੇ ਚਲਦੇ ਕਈ ਦੁਕਾਨਦਾਰ ਜੋ ਆਪਣੀ ਦੁਕਾਨਾਂ ਦੇ ਬਾਹਰ ਸਾਮਾਨ ਰੱਖਦੇ ਹਨ। ਜਿਸ ਕਾਰਨ ਆਵਾਜਾਈ ਕਾਫ਼ੀ ਪ੍ਰਭਾਵਿਤ ਹੁੰਦੀ ਹੈ, ਜਿਸ ਨੂੰ ਲੈ ਕੇ ਉਨ੍ਹਾਂ ਦੇ ਵੱਲੋਂ ਬਾਜ਼ਾਰ ਦੀ ਕਮੇਟੀ ਮੈਂਬਰਾਂ ਦੇ ਨਾਲ ਬੈਠਕ ਹੋਣੀ ਹੈ ਪਰ ਇਸ ਬੈਠਕ ਤੋਂ ਬਾਅਦ ਵੀ ਜੇਕਰ ਉਨ੍ਹਾਂ ਵੱਲੋਂ ਦਿੱਤੀਆਂ ਹਦਾਇਤਾਂ ਦਾ ਪਾਲਣ ਨਾ ਕੀਤਾ ਗਿਆ ਤਾਂ ਉਨ੍ਹਾਂ ਖਿਲਾਫ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।