ਗੈਸਟ ਫੈਕਲਟੀ ਲੈਕਚਰਾਰਾਂ ਨੇ ਸਿੱਧੂ ਦਾ ਪੁਤਲਾ ਫੂਕ ਕੀਤਾ ਪ੍ਰਦਰਸ਼ਨ - ਸਿੱਧੂ ਦਾ ਪੁਤਲਾ ਫੂਕਿਆ
🎬 Watch Now: Feature Video
ਹੁਸ਼ਿਆਰਪੁਰ:ਸਰਕਾਰੀ ਕਾਲਜਾਂ ਵਿੱਚ ਕੰਮ ਕਰ ਰਹੇ ਗੈਸਟ ਫੈਕਲਟੀ ਲੈਕਚਰਾਰਾਂ (Guest Faculty Lecturers)ਵੱਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਇਸ ਮੌਕੇ ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਪੁਤਲਾ ਫੂਕਿਆ ਗਿਆ।ਇਸ ਮੌਕੇ ਤੇ ਲੈਕਚਾਰਾਂ ਦਾ ਕਹਿਣਾ ਹੈ ਕਿ ਸਿੱਧੂ ਨੂੰ ਪਹਿਲਾਂ ਪੰਜਾਬ ਦੇ ਮਸਲੇ ਹੱਲ ਕਰਵਾਉਣੇ ਚਾਹਿਦੇ ਹਨ ਅਤੇ ਉਸ ਤੋਂ ਬਾਅਦ ਦਿੱਲੀ ਜਾ ਦੇ ਕੇਜਰੀਵਾਲ ਦੇ ਖਿਲਾਫ ਪ੍ਰਦਰਸ਼ਨ (Protest against Kejriwal) ਕਰਨਾ ਚਾਹਿਦਾ ਹੈ। ਉਹਨਾਂ ਨੇ ਕਿਹਾ ਕਿ ਗੈਸਟ ਫੈਕਲਟੀ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਕਿਸੇ ਵੀ ਕਾਂਗਰਸੀ ਨੂੰ ਇਹ ਦਿਖਾਈ ਨਹੀਂ ਦਿੰਦਾ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਟ੍ਰੇਡ ਵਿੰਗ ਦੇ ਪ੍ਰਧਾਨ (President of the Trade Wing ) ਜਸਪਾਲ ਸਿੰਘ ਚੇਚੀ ਨੇ ਵੀ ਧਰਨੇ ਵਿੱਚ ਪਹੁੰਚ ਕੇ ਲੈਕਚਰਾਰਾਂ ਦਾ ਸਾਥ ਦਿੱਤਾ।