ਗੈਸਟ ਫੈਕਲਟੀ ਅਧਿਆਪਕਾਂ ਨੇ ਖੋਲ੍ਹਿਆ ਚੰਨੀ ਸਰਕਾਰ ਖ਼ਿਲਾਫ਼ ਮੋਰਚਾ - ਸਰਕਾਰੀ ਰਾਜਿੰਦਰਾ ਕਾਲਜ
🎬 Watch Now: Feature Video
ਬਠਿੰਡਾ: ਪੰਜਾਬ ਸਰਕਾਰ (Government of Punjab) ਖ਼ਿਲਾਫ਼ ਗੈਸਟ ਫੈਕਲਟੀ ਅਧਿਆਪਕਾਂ (Guest faculty teachers) ਵੱਲੋਂ ਮੋਰਚਾ ਖੋਲ੍ਹਿਆ ਗਿਆ ਹੈ। ਇਨ੍ਹਾਂ ਅਧਿਆਪਕਾਂ (teachers) ਦਾ ਇਲਜ਼ਾਮ ਹੈ ਕਿ ਉਹ ਪੰਜਾਬ ਸਰਕਾਰ (Government of Punjab) ਉਨ੍ਹਾਂ ਨੂੰ ਨੌਕਰੀ ਤੋਂ ਲਾਭੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਬਠਿੰਡਾ ਦੇ ਸਰਕਾਰੀ ਰਾਜਿੰਦਰਾ ਕਾਲਜ (Government Rajindra College) ਵਿੱਚ ਨੌਕਰੀ ਕਰ ਰਹੇ ਅਧਿਆਪਕਾਂ (teachers) ਦਾ ਕਹਿਣਾ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਇੱਥੇ ਨੌਕਰੀ ਕਰ ਰਹੇ ਹਨ, ਪਰ ਸਰਕਾਰ (Government) ਵੱਲੋਂ ਉਨ੍ਹਾਂ ਨੂੰ ਪੱਕੇ ਕਰਨ ਦੀ ਥਾਂ ਨਵੀਆਂ ਭਰਤੀਆਂ ਕੱਢ ਕੇ ਨੌਕਰੀ ਤੋਂ ਲਾਭੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਅਧਿਆਪਕਾਂ (teachers) ਨੇ ਕਿਹਾ ਕਿ ਅਸੀਂ ਸਰਕਾਰ (Government) ਦੇ ਇਸ ਤਾਨਾਸ਼ਾਹ ਫਰਮਾ ਨੂੰ ਕਿਸੇ ਵੀ ਕੀਮਤ ‘ਤੇ ਲਾਗੂ ਨਹੀਂ ਹੋਣ ਦੇਵਾਗੇ।