ਗੁਰਦਾਸ ਮਾਨ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ - Golden Temple
🎬 Watch Now: Feature Video
ਅੰਮ੍ਰਿਤਸਰ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Golden Temple) ਵਿਖੇ ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ (Gurdas Mann) ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਜਿੱਥੇ ਉਨ੍ਹਾਂ ਸੰਸਾਰ ਭਰ ਦੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਉਥੇ ਹੀ ਰਸ ਬਾਣੀ ਬਾਣੀ ਦਾ ਆਨੰਦ ਵੀ ਮਾਨਿਆ। ਇਸ ਮੌਕੇ ਗੱਲਬਾਤ ਕਰਦਿਆਂ ਉਹਨਾ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਵਾਲੇ ਹਰ ਇੱਕ ਦੀ ਮਨੋਕਾਮਨਾ ਪੂਰੀ ਹੁੰਦੀ ਹੈ ਅਤੇ ਹਰ ਸਿਰ ਇਸ ਦਰ ’ਤੇ ਸ਼ਰਧਾ ਨਾਲ ਨਤਮਸਤਕ ਹੁੰਦੇ ਹੈ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਹੋ ਕੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਇਸ ਮੌਕੇ ਗੁਰਦਾਸ ਮਾਨ ਨਾਲ ਸੰਗਤ ਤਸਵੀਰਾਂ ਖਿਚਵਾਉਂਦੀ ਵੀ ਵਿਖਾਈ ਦਿੱਤੀ।